ਬਹੁਜਨ ਸਮਾਜ ਪਾਰਟੀ ਪੰਜਾਬ ਦੇ ਪ੍ਰਧਾਨ ਜਸਵੀਰ ਸਿੰਘ ਗੜ੍ਹੀ ਪਾਰਟੀ ’ਚੋਂ ਬਰਖ਼ਾਸਤ, ਕਰੀਮਪੁਰੀ ਨੂੰ ਥਾਪਿਆ ਪ੍ਰਧਾਨ
ਜਲੰਧਰ ,5 ਨਵੰਬਰ- ਬਹੁਜਨ ਸਮਾਜ ਪਾਰਟੀ ਦੀ ਕੌਮੀ ਪ੍ਰਧਾਨ ਕੁਮਾਰੀ ਮਾਇਆਵਤੀ ਨੇ ਬਸਪਾ ਪੰਜਾਬ ਦੇ ਪ੍ਰਧਾਨ ਜਸਵੀਰ ਸਿੰਘ ਗੜ੍ਹੀ ਨੂੰ ਪਾਰਟੀ ’ਚ ਅਨੁਸ਼ਾਸਨਹੀਣਤਾ ਅਪਣਾਉਣ ਦੇ ਦੋਸ਼ ਲਾ ਕੇ ਬਰਖਾਸਤ ਕਰ ਦਿੱਤਾ ਹੈ। ਇਸ ਸੰਬੰਧੀ ਬਸਪਾ ਪੰਜਾਬ ਦੇ ਇੱਥੇ ਸਥਿਤ ਮੁੱਖ ਦਫ਼ਤਰ ਵਲੋਂ ਦਫ਼ਤਰ ਸਕੱਤਰ ਜਸਵੰਤ ਰਾਏ ਦੇ ਦਸਤਖ਼ਤਾਂ ਹੇਠ ਜਾਰੀ ਬਿਆਨ ’ਚ ਕਿਹਾ ਗਿਆ ਹੈ ਕਿ ਪਾਰਟੀ ਨੇ ਜਸਵੀਰ ਸਿੰਘ ਗੜ੍ਹੀ ਨੂੰ ਪਾਰਟੀ ’ਚੋਂ ਕੱਢ ਦਿੱਤਾ ਹੈ ਅਤੇ ਉਨ੍ਹਾਂ ਦੀ ਥਾਂ ’ਤੇ ਸਾਬਕਾ ਪ੍ਰਧਾਨ ਤੇ ਸਾਬਕਾ ਰਾਜ ਸਭਾ ਮੈਂਬਰ ਅਵਤਾਰ ਸਿੰਘ ਕਰੀਮਪੁਰੀ ਨੂੰ ਬਸਪਾ ਪੰਜਾਬ ਦਾ ਪ੍ਰਧਾਨ ਬਣਾ ਦਿੱਤਾ ਗਿਆ ਹੈ।
;
;
;
;
;
;
;
;