ਵਿਕਾਸਸ਼ੀਲ ਇੰਸਾਨ ਪਾਰਟੀ ਦੇ ਮੁਖੀ ਮੁਕੇਸ਼ ਸਾਹਨੀ ਦੇ ਪਿਤਾ ਦੀ ਹੱਤਿਆ
ਪਟਨਾ, 16 ਜੁਲਾਈ- ਮਿਲੀ ਜਾਣਕਾਰੀ ਅਨੁਸਾਰ ਬਿਹਾਰ ਵਿਖੇ ਬੀਤੀ ਦੇਰ ਰਾਤ ਵਿਕਾਸਸ਼ੀਲ ਇੰਸਾਨ ਪਾਰਟੀ ਦੇ ਮੁਖੀ ਮੁਕੇਸ਼ ਸਾਹਨੀ ਦੇ ਪਿਤਾ ਜੀਤਨ ਸਾਹਨੀ ਦੀ ਹੱਤਿਆ ਕਰ ਦਿੱਤੀ ਗਈ। ਦਰਭੰਗਾ ਜ਼ਿਲ੍ਹੇ ਦੇ ਬਿਰੌਲ ’ਚ ਉਨ੍ਹਾਂ ਦੀ ਰਿਹਾਇਸ਼ ’ਤੇ ਉਨ੍ਹਾਂ ਦੀ ਲਾਸ਼ ਕੱਟੀ ਹੋਈ ਹਾਲਤ ’ਚ ਮਿਲੀ। ਘਟਨਾ ਤੋਂ ਬਾਅਦ ਇਲਾਕੇ ’ਚ ਦਹਿਸ਼ਤ ਦਾ ਮਾਹੌਲ ਹੈ। ਲੋਕਾਂ ਦਾ ਕਹਿਣਾ ਹੈ ਕਿ ਦੋਸ਼ੀਆਂ ਨੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕਰਕੇ ਕਤਲ ਨੂੰ ਅੰਜ਼ਾਮ ਦਿੱਤਾ ਹੈ। ਘਟਨਾ ਦੀ ਸੂਚਨਾ ਮਿਲਦੇ ਹੀ ਪੁਲਿਸ ਨੇ ਮੌਕੇ ’ਤੇ ਪਹੁੰਚ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ।