JALANDHAR WEATHER

ਰਾਹ ਖੁੱਲ੍ਹਦਿਆਂ ਹੀ ਕਰਾਂਗੇ ਦਿੱਲੀ ਵੱਲ ਕੂਚ- ਕਿਸਾਨ

ਚੰਡੀਗੜ੍ਹ, 16 ਜੁਲਾਈ- ਅੱਜ ਇਥੇ ਕਿਸਾਨਾਂ ਵਲੋਂ ਪ੍ਰੈਸ ਕਾਨਫ਼ਰੰਸ ਕਰ ਆਪਣੀ ਅਗਲੀ ਰਣਨੀਤੀ ਬਾਰੇ ਦੱਸਿਆ ਗਿਆ। ਪੱਤਰਕਾਰਾਂ ਨੂੰ ਸੰਬੋਧਨ ਕਰਦੇ ਹੋਏ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਨੇ ਕਿਹਾ ਕਿ ਹਾਈਕੋਰਟ ਨੇ ਰਾਹ ਖੋਲ੍ਹਣ ਦਾ ਫ਼ੈਸਲਾ ਕੀਤਾ ਹੈ ਅਤੇ ਰਾਹ ਖੁੱਲ੍ਹਦਿਆਂ ਦੀ ਅਸੀਂ ਆਪਣਾ ਸਮਾਨ ਇਕੱਠਾ ਕਰਕੇ ਦਿੱਲੀ ਲਈ ਕੂਚ ਕਰਾਂਗੇ। ਉਨ੍ਹਾਂ ਕਿਹਾ ਕਿ ਨਵਦੀਪ ਜਲਵੇੜਾ ਦੀ ਰਿਹਾਈ ਲਈ ਪ੍ਰਦਰਸ਼ਨ ਜਾਰੀ ਰਹੇਗਾ ਅਤੇ ਉਸ ਦੀ ਰਿਹਾਈ ਲਈ 17-18 ਜੁਲਾਈ ਨੂੰ ਧਰਨਾ ਦਿੱਤਾ ਜਾਵੇਗਾ। ਕਿਸਾਨ ਆਗੂਆਂ ਨੇ ਅੱਗੇ ਕਿਹਾ ਕਿ ਕਿਸਾਨਾਂ ਨੇ ਹਾਈਵੇਅ ਨਹੀਂ ਰੋਕੇ ਹਨ, ਅਸੀਂ ਤਾਂ ਦਿੱਲੀ ਜਾਣਾ ਚਾਹੁੰਦੇ ਹਾਂ, ਇਨ੍ਹਾਂ ਵਲੋਂ ਕਿਸਾਨਾਂ ਨੂੰ ਬਦਨਾਮ ਕੀਤਾ ਜਾ ਰਿਹਾ ਹੈ ਅਤੇ ਹਰਿਆਣਾ ਸਰਕਾਰ ਆਪਣੇ ਅਧਿਕਾਰੀਆਂ ਨੂੰ ਬਚਾਅ ਰਹੀ ਹੈ। ਆਗੂਆਂ ਨੇ ਵਪਾਰੀਆਂ ਨੂੰ ਅਪੀਲ ਕੀਤੀ ਕਿ ਉਹ ਸਰਕਾਰ ’ਤੇ ਰਾਹ ਖੋਲ੍ਹਣ ਲਈ ਦਬਾਅ ਪਾਉਣ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ