JALANDHAR WEATHER

ਕੌਮੀ ਮਾਰਗ-54 ’ਤੇ ਬੰਗਾਲੀ ਵਾਲਾ ਪੁਲ ਵਿਖੇ ਕਬਜ਼ੇ ਵਾਲੀਆਂ ਦੁਕਾਨਾਂ ’ਤੇ ਚੱਲਿਆ ਪੀਲਾ ਪੰਜਾ

ਮੱਖੂ, 16 ਜੁਲਾਈ (ਵਰਿੰਦਰ ਮਨਚੰਦਾ)-ਅੱਜ ਬੰਗਾਲੀ ਵਾਲਾ ਪੁਲ ਨਜ਼ਦੀਕ ਮੱਖੂ ਵਿਖੇ ਜੋ ਕੌਮੀ ਮਾਰਗ-54 ’ਤੇ ਨਾਜਾਇਜ਼ ਕਬਜ਼ਾ ਕਰਕੇ ਲੋਕਾਂ ਨੇ ਦੁਕਾਨਾਂ ਬਣਾਈਆਂ ਸਨ, ’ਤੇ ਨੈਸ਼ਨਲ ਹਾਈਵੇ ਅਥਾਰਟੀ ਦੇ ਆਦੇਸ਼ਾਂ ਅਨੁਸਾਰ ਡਿਪਟੀ ਕਮਿਸ਼ਨਰ ਫ਼ਿਰੋਜ਼ਪੁਰ ਦੇ ਹੁਕਮਾਂ ਦੀ ਪਾਲਣਾ ਕਰਦਿਆਂ ਸਿਵਲ ਅਤੇ ਪੁਲਿਸ ਪ੍ਰਸ਼ਾਸਨ ਵਲੋਂ ਜੇ.ਸੀ.ਬੀ. ਮਸ਼ੀਨਾਂ ਲਗਾ ਕੇ ਕਬਜ਼ੇ ਵਾਲੀਆਂ ਦੁਕਾਨਾਂ ਨੂੰ ਢਹਿ-ਢੇਰੀ ਕਰ ਦਿੱਤਾ ਗਿਆ। ਜਾਣਕਾਰੀ ਅਨੁਸਾਰ ਪੁਲਿਸ ਵਿਭਾਗ ਦੇ ਉੱਚ ਅਫ਼ਸਰਾਂ ਅਤੇ ਨਹਿਰੀ ਵਿਭਾਗ ਦੇ ਅਫ਼ਸਰਾਂ ਨੇ ਦੱਸਿਆ ਕਿ ਨੈਸ਼ਨਲ ਹਾਈਵੇ ਅਥਾਰਟੀ ਵਲੋਂ ਲੰਮੇ ਸਮੇਂ ਤੋਂ ਇਨ੍ਹਾਂ ਦੁਕਾਨਦਾਰਾਂ ਨੂੰ ਸੜਕ ਦੇ ਕਿਨਾਰੇ ਕੀਤੇ ਨਾਜਾਇਜ਼ ਕਬਜ਼ੇ ਛੱਡਣ ਲਈ ਨੋਟਿਸ ਭੇਜੇ ਜਾ ਰਹੇ ਸਨ ਪਰ ਦੁਕਾਨਦਾਰਾਂ ਵਲੋਂ ਇਹ ਕਬਜ਼ੇ ਨਾ ਛੱਡਣ ਕਰਕੇ ਹੀ ਅੱਜ ਇਹ ਦੁਕਾਨਾਂ ਢਾਹੁਣ ਦੀ ਕਾਰਵਾਈ ਕੀਤੀ ਗਈ। ਇਸ ਮੌਕੇ ਦੁਕਾਨਦਾਰਾਂ ਨੇ ਆਪਣਾ ਦੁੱਖ ਦੱਸਦਿਆਂ ਭਰੇ ਮਨ ਨਾਲ ਕਿਹਾ ਕਿ ਉਨ੍ਹਾਂ ਦੇ ਪਰਿਵਾਰ ਦਾ ਗੁਜ਼ਾਰਾ ਇਨ੍ਹਾਂ ਦੁਕਾਨਾਂ ਤੋਂ ਚੱਲਦਾ ਸੀ, ਜੋ ਅੱਜ ਖ਼ਤਮ ਕਰ ਦਿੱਤਾ ਹੈ। 

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ