JALANDHAR WEATHER

ਵਿਕਾਸਸ਼ੀਲ ਇੰਸਾਨ ਪਾਰਟੀ ਦੇ ਮੁਖੀ ਮੁਕੇਸ਼ ਸਾਹਨੀ ਦੇ ਪਿਤਾ ਦੇ ਕਤਲ ਕੇਸ ਦੇ ਮੁੱਖ ਮੁਲਜ਼ਮ ਗਿ੍ਫ਼ਤਾਰ

ਪਟਨਾ, 18 ਜੁਲਾਈ- ਬਿਹਾਰ ਪੁਲਿਸ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਵਿਕਾਸਸ਼ੀਲ ਇੰਸਾਨ ਪਾਰਟੀ ਦੇ ਮੁਖੀ ਮੁਕੇਸ਼ ਸਾਹਨੀ ਦੇ ਪਿਤਾ ਦੇ ਕਤਲ ਕੇਸ ਦੇ ਮੁੱਖ ਮੁਲਜ਼ਮ ਕਾਜ਼ਿਮ ਅੰਸਾਰੀ ਨੂੰ ਦਰਭੰਗਾ ਜ਼ਿਲ੍ਹੇ ਦੇ ਘਨਸ਼ਿਆਮਪੁਰ ਥਾਣੇ ਅਧੀਨ ਗ੍ਰਿਫ਼ਤਾਰ ਕਰ ਲਿਆ ਗਿਆ ਹੈ। ਜਾਣਕਾਰੀ ਅਨੁਸਾਰ ਪੈਸਿਆਂ ਦੇ ਲੈਣ-ਦੇਣ ਨੂੰ ਲੈ ਕੇ ਹੋਏ ਝਗੜੇ ਨੂੰ ਲੈ ਕੇ ਜੀਤਨ ਸਾਹਨੀ ਦਾ ਕਤਲ ਕੀਤਾ ਗਿਆ ਸੀ, ਮੁੱਖ ਦੋਸ਼ੀ ਨੇ ਉਕਤ ਘਟਨਾ ’ਚ ਆਪਣੀ ਸ਼ਮੂਲੀਅਤ ਕਬੂਲੀ ਹੈ। ਬਿਹਾਰ ਪੁਲਿਸ ਹੈੱਡਕੁਆਰਟਰ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਬਣਾਈ ਗਈ ਐਸ.ਆਈ.ਟੀ., ਹੁਨਰਮੰਦ ਅਧਿਕਾਰੀਆਂ ਦੀ ਅਗਵਾਈ ਹੇਠ ਗਠਿਤ ਵਿਸ਼ੇਸ਼ ਸੁਰੱਖਿਆ ਟੀਮ (ਐਸ.ਟੀ.ਐਫ.), ਵਿਗਿਆਨਕ ਸਬੂਤ ਇਕੱਠੇ ਕਰਨ ਲਈ ਐਫ.ਐਸ.ਐਲ ਟੀਮ ਅਤੇ ਜ਼ਿਲ੍ਹਾ ਪੁਲਿਸ ਦਰਭੰਗਾ ਤੇ ਬਿਹਾਰ ਪੁਲਿਸ ਦੇ ਸਾਂਝੇ ਯਤਨਾਂ ਨਾਲ ਘਟਨਾ ਦਾ ਪਤਾ ਲਗਾਇਆ ਗਿਆ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ