JALANDHAR WEATHER

ਕਰੰਟ ਲੱਗਣ ਨਾਲ ਨੌਜਵਾਨ ਦੀ ਮੌਤ

ਸੁਨਾਮ ਊਧਮ ਸਿੰਘ ਵਾਲਾ, 10 ਅਗਸਤ (ਸਰਬਜੀਤ ਸਿੰਘ ਧਾਲੀਵਾਲ)- ਬੀਤੀ ਸ਼ਾਮ ਸਥਾਨਕ ਸਿਨੇਮਾ ਰੋਡ ’ਤੇ ਇਕ ਨੌਜਵਾਨ ਦੀ ਬਿਜਲੀ ਦਾ ਕਰੰਟ ਲੱਗਣ ਕਾਰਨ ਮੌਤ ਹੋਣ ਦੀ ਖ਼ਬਰ ਹੈ। ਮਿਲੀ ਜਾਣਕਾਰੀ ਅਨੁਸਾਰ ਆਪਣੇ ਪਿਤਾ ਨਾਲ ਫਰਿੱਜ, ਏ.ਸੀ ਆਦਿ ਦੀ ਰਿਪੇਅਰ ਦੀ ਦੁਕਾਨ ਕਰ ਰਿਹਾ ਦੀਪਕ ਕੁਮਾਰ (28) ਬੀਤੀ ਸ਼ਾਮ ਜਦੋਂ ਇਕ ਏ.ਸੀ.ਦੀ ਮੁਰੰਮਤ ਕਰ ਰਿਹਾ ਸੀ ਤਾਂ ਅਚਾਨਕ ਉਸ ਨੂੰ ਬਿਜਲੀ ਦਾ ਕਰੰਟ ਲੱਗ ਗਿਆ, ਜਿਸ ਨੂੰ ਇਲਾਜ ਲਈ ਤੁਰੰਤ ਇਕ ਨਿੱਜੀ ਹਸਪਤਾਲ ਲਿਜਾਇਆ ਗਿਆ ਪਰ ਡਾਕਟਰਾਂ ਵਲੋਂ ਉਸ ਨੂੰ ਮ੍ਰਿਤਕ ਐਲਾਨ ਦਿੱਤਾ ਗਿਆ। ਨੌਜਵਾਨ ਦੀ ਮੌਤ ਹੋ ਜਾਣ ਕਾਰਨ ਸ਼ਹਿਰ ਵਿਚ ਸੋਗ ਦੀ ਲਹਿਰ ਹੈ ਅਤੇ ਸਿਨੇਮਾ ਰੋਡ ਮਾਰਕੀਟ ਐਸੋਸੀਏਸ਼ਨ ਦੇ ਸੱਦੇ ’ਤੇ ਸਿਨੇਮਾ ਰੋਡ ਦੇ ਦੁਕਾਨਦਾਰਾਂ ਵਲੋਂ ਸੋਗ ਵਜੋਂ ਦੁਪਹਿਰ ਤੱਕ ਆਪਣੀਆਂ ਦੁਕਾਨਾਂ ਵੀ ਬੰਦ ਰੱਖੀਆਂ ਗਈਆਂ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ