ਮੋਟਰਸਾਈਕਲ ਅਤੇ ਕੰਬਾਈਨ ਦੀ ਟੱਕਰ ਵਿਚ ਇਕ ਵਿਅਕਤੀ ਦੀ ਮੌਤ
                  
ਕਪੂਰਥਲਾ, 7 ਨਵੰਬਰ (ਅਮਨਜੋਤ ਸਿੰਘ ਵਾਲੀਆ)-ਪਿੰਡ ਡੈਣਵਿੰਡ ਵਿਖੇ ਕੰਬਾਈਨ ਅਤੇ ਮੋਟਰਸਾਈਕਲ ਦੀ ਟੱਕਰ ਵਿਚ ਇਕ ਵਿਅਕਤੀ ਦੀ ਮੌਤ ਹੋ ਗਈ। ਜਾਣਕਾਰੀ ਦਿੰਦਿਆਂ ਪਰਿਵਾਰਕ ਮੈਂਬਰਾਂ ਨੇ ਦੱਸਿਆ ਕਿ ਅਵਤਾਰ ਸਿੰਘ ਪੁੱਤਰ ਇੰਦਰ ਮੋਹਨ ਸਿੰਘ ਵਾਸੀ ਔਜਲਾ ਫਾਟਕ ਜੋ ਕਿ ਲੱਕੜ ਦਾ ਕੰਮ ਕਰਦਾ ਸੀ ਤੇ ਬੀਤੀ ਦੇਰ ਰਾਤ ਕੰਮ ਕਰਕੇ ਕਰਤਾਰਪੁਰ ਤੋਂ ਵਾਪਸ ਆਪਣੇ ਘਰ ਆ ਰਿਹਾ ਸੀ, ਜਦੋਂ ਡੈਣਵਿੰਡ ਕੋਲ ਪਹੁੰਚਿਆ ਤਾਂ ਉਸ ਦੇ ਮੋਟਰਸਾਈਕਲ ਦੀ ਟੱਕਰ ਕੰਬਾਈਨ ਨਾਲ ਹੋ ਗਈ । ਜਿਸ ਕਾਰਨ ਉਸ ਦੀ ਮੌਕੇ 'ਤੇ ਹੀ ਮੌਤ ਹੋ ਗਈ । ਮਿ੍ਤਕ ਵਿਅਕਤੀ ਦੀ ਲਾਸ਼ ਨੂੰ ਪੁਲਿਸ ਨੇ ਕਬਜ਼ੇ ਵਿਚ ਲੈ ਕੇ ਅਗਲੇਰੀ ਕਾਰਵਾਈ ਆਰੰਭ ਕਰ ਦਿੱਤੀ ਹੈ ।
        
    
      
            
      
            
      
            
      
            
      
            
      
            
      
            
      
            
      
            
      
            
      
            
      
            
      
            
      
            
      
            
      
            
;        
                        
;        
                        
;        
                        
;        
                        
;        
                        
;        
                        
;