ਬਰਨਾਲਾ ਜ਼ਿਮਨੀ ਚੋਣ ਨੂੰ ਲੈ ਕੇ ਭਾਜਪਾ ਵਲੋਂ ਦਾਮਨ ਥਿੰਦ ਬਾਜਵਾ ਸਹਿ-ਇੰਚਾਰਜ ਨਿਯੁਕਤ
ਲੌਂਗੋਵਾਲ (ਸੰਗਰੂਰ), 5 ਅਕਤੂਬਰ (ਸ, ਸ,ਖੰਨਾ, ਵਿਨੋਦ)-ਹਲਕਾ ਸੁਨਾਮ ਤੋਂ ਭਾਜਪਾ ਦੀ ਨੌਜਵਾਨ ਆਗੂ ਦਾਮਨ ਥਿੰਦ ਬਾਜਵਾ ਨੂੰ ਭਾਜਪਾ ਵਲੋਂ ਪੰਜਾਬ ਵਿਚ ਹੋਣ ਜਾ ਰਹੀਆਂ ਜ਼ਿਮਨੀ ਚੋਣਾਂ ਨੂੰ ਲੈ ਕੇ ਬਰਨਾਲਾ ਦੀ ਜ਼ਿਮਨੀ ਚੋਣ ਲਈ ਸਰਕਲ ਹੰਡਿਆਇਆ ਵਾਸਤੇ ਮੈਡਮ ਦਾਮਨ ਥਿੰਦ ਬਾਜਵਾ ਨੂੰ ਸਹਿ-ਇੰਚਾਰਜ ਨਿਯੁਕਤ ਕੀਤਾ ਗਿਆ ਹੈ। ਇਸ ਮੌਕੇ ਮੈਡਮ ਦਾਮਨ ਥਿੰਦ ਬਾਜਵਾ ਨੇ ਦੱਸਿਆ ਕਿ ਪੰਜਾਬ ਵਿਚ ਵਿਧਾਨ ਸਭਾ ਜ਼ਿਮਨੀ ਚੋਣਾਂ ਨੂੰ ਮੱਦੇਨਜ਼ਰ ਰੱਖਦੇ ਹੋਏ ਪੰਜਾਬ ਭਾਜਪਾ ਦੀ ਸਮੁੱਚੀ ਲੀਡਰਸ਼ਿਪ ਵਲੋਂ ਵੱਖ-ਵੱਖ ਵਿਧਾਨ ਸਭਾਵਾਂ ਅਤੇ ਸਰਕਲਾਂ ਵਿਚ ਇੰਚਾਰਜ, ਸਹਿ-ਇੰਚਾਰਜ ਨਿਯੁਕਤ ਕੀਤੇ ਗਏ ਹਨ, ਜਿਸ ਵਿਚ ਮੈਨੂੰ ਵਿਧਾਨ ਸਭਾ ਬਰਨਾਲਾ ਦੇ ਸਰਕਲ ਹੰਡਿਆਇਆ ਦਾ ਸਹਿ-ਇੰਚਾਰਜ ਨਿਯੁਕਤ ਕੀਤਾ ਗਿਆ ਹੈ। ਮੈਂ ਪਾਰਟੀ ਵਲੋਂ ਸੌਂਪੀ ਗਈ ਇਸ ਜ਼ਿੰਮੇਵਾਰੀ ਨੂੰ ਪੂਰੀ ਈਮਾਨਦਾਰੀ ਅਤੇ ਤਨਦੇਹੀ ਨਾਲ ਨਿਭਾਵਾਂਗੀ।