ਜੰਮੂ ਕਸ਼ਮੀਰ: ਸੋਪੋਰ ਵਿਚ ਦੋ ਅੱਤਵਾਦੀ ਢੇਰ
ਸ੍ਰੀਨਗਰ, 8 ਨਵੰਬਰ- ਕਸ਼ਮੀਰ ਜ਼ੋਨ ਪੁਲਿਸ ਨੇ ਟਵੀਟ ਕਰ ਜਾਣਕਾਰੀ ਦਿੱਤੀ ਕਿ ਸੋਪੋਰ ਮੁਕਾਬਲੇ ਵਿਚ ਦੋ ਅੱਤਵਾਦੀਆਂ ਨੂੰ ਮਾਰ ਦਿੱਤਾ ਗਿਆ ਹੈ। ਇਨ੍ਹਾਂ ਦੀ ਪਛਾਣ ਅਤੇ ਸੰਬੰਧਾਂ ਦਾ ਪਤਾ ਲਗਾਇਆ ਜਾ ਰਿਹਾ ਹੈ। ਅਧਿਕਾਰੀਆਂ ਨੇ ਕਿਹਾ ਕਿ ਉਨ੍ਹਾਂ ਪਾਸੋਂ ਅਪਰਾਧਕ ਸਮੱਗਰੀ, ਹਥਿਆਰ ਅਤੇ ਗੋਲਾ ਬਾਰੂਦ ਬਰਾਮਦ ਕੀਤਾ ਗਿਆ ਹੈ ਤੇ ਹੋਰ ਵੇਰਵਿਆਂ ਦੀ ਉਡੀਕ ਕੀਤੀ ਜਾ ਰਹੀ ਹੈ।