ਭਲਕੇ ਡੇਰਾ ਬਾਬਾ ਨਾਨਕ ਪੁੱਜਣਗੇ ਅਰਵਿੰਦ ਕੇਜਰੀਵਾਲ
ਡੇਰਾ ਬਾਬਾ ਨਾਨਕ, (ਗੁਰਦਾਸਪੁਰ), 8 ਨਵੰਬਰ (ਅਵਤਾਰ ਸਿੰਘ ਰੰਧਾਵਾ)-ਆਮ ਆਦਮੀ ਪਾਰਟੀ ਦੇ ਰਾਸ਼ਟਰੀ ਕਨਵੀਨਰ ਅਤੇ ਦਿਲੀ ਦੇ ਸਾਬਕਾ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਵਿਧਾਨ ਸਭਾ ਹਲਕਾ ਡੇਰਾ ਬਾਬਾ ਨਾਨਕ ਦੀ ਜ਼ਿਮਨੀ ਚੋਣ ਦੇ ਉਮੀਦਵਾਰ ਗੁਰਦੀਪ ਸਿੰਘ ਰੰਧਾਵਾ ਦੇ ਹੱਕ ਵਿਚ ਚੋਣ ਪ੍ਰਚਾਰ ਕਰਨ ਅਤੇ ਆਪ ਵਰਕਰਾਂ ਨੂੰ ਸੰਬੋਧਨ ਕਰਨ ਲਈ ਕੱਲ 9 ਨਵੰਬਰ ਨੂੰ ਦੁਪਹਿਰ ਕਰੀਬ 1 ਵਜੇ ਡੇਰਾ ਬਾਬਾ ਨਾਨਕ ਦੇ ਨੇੜਲੇ ਪਿੰਡ ਅਗਵਾਨ ਵਿਖੇ ਰੱਖੇ ਗਏ ਪ੍ਰੋਗਰਾਮ ’ਚ ਸ਼ਿਰਕਤ ਕਰਨ ਲਈ ਆ ਰਹੇ ਹਨ, ਜਿਸ ਲਈ ਤਿਆਰੀਆਂ ਮੁਕੰਮਲ ਕੀਤੀਆਂ ਗਈਆਂ ਹਨ ।