ਪ੍ਰਧਾਨ ਮੰਤਰੀ ਮੋਦੀ ਨੇ ਲਾਲ ਕ੍ਰਿਸ਼ਨ ਅਡਵਾਨੀ ਦੇ 97ਵੇਂ ਜਨਮ ਦਿਨ 'ਤੇ ਦਿੱਤੀਆਂ ਸ਼ੁਭਕਾਮਨਾਵਾਂ
ਨਵੀਂ ਦਿੱਲੀ, 8 ਨਵੰਬਰ (ਏਜੰਸੀ) : ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸ਼ੁੱਕਰਵਾਰ ਨੂੰ ਸਾਬਕਾ ਉਪ ਪ੍ਰਧਾਨ ਮੰਤਰੀ ਲਾਲ ਕ੍ਰਿਸ਼ਨ ਅਡਵਾਨੀ ਨਾਲ ਉਨ੍ਹਾਂ ਦੇ 97ਵੇਂ ਜਨਮ ਦਿਨ ‘ਤੇ ਮੁਲਾਕਾਤ ਕੀਤੀ ਅਤੇ ਉਨ੍ਹਾਂ ਨੂੰ ਦਿਲੋਂ ਸ਼ੁਭਕਾਮਨਾਵਾਂ ਦਿੱਤੀਆਂ। ਇਸ ਤੋਂ ਪਹਿਲਾਂ ਪ੍ਰਧਾਨ ਮੰਤਰੀ ਮੋਦੀ ਨੇ ਲਾਲ ਕ੍ਰਿਸ਼ਨ ਅਡਵਾਨੀ ਨੂੰ ਐਕਸ 'ਤੇ ਸ਼ੁਭਕਾਮਨਾਵਾਂ ਦਿੰਦੇ ਹੋਏ ਕਿਹਾ ਕਿ ਉਹ "ਭਾਰਤ ਦੇ ਸਭ ਤੋਂ ਪ੍ਰਸ਼ੰਸਾਯੋਗ ਰਾਜਨੇਤਾਵਾਂ ਵਿਚੋਂ ਇਕ ਹਨ ਅਤੇ ਭਾਰਤ ਦੇ ਵਿਕਾਸ ਨੂੰ ਅੱਗੇ ਵਧਾਉਣ ਲਈ ਆਪਣੇ ਆਪ ਨੂੰ ਸਮਰਪਿਤ ਕੀਤਾ ਹੈ। ਲਾਲ ਕ੍ਰਿਸ਼ਨ ਅਡਵਾਨੀ ਜੀ ਨੂੰ ਉਨ੍ਹਾਂ ਦੇ ਜਨਮ ਦਿਨ 'ਤੇ ਸ਼ੁਭਕਾਮਨਾਵਾਂ। ਇਹ ਸਾਲ ਹੋਰ ਵੀ ਖ਼ਾਸ ਹੈ ਕਿਉਂਕਿ ਉਨ੍ਹਾਂ ਨੂੰ ਸਾਡੇ ਦੇਸ਼ ਲਈ ਉਨ੍ਹਾਂ ਦੀ ਸ਼ਾਨਦਾਰ ਸੇਵਾ ਲਈ ਭਾਰਤ ਰਤਨ ਨਾਲ ਸਨਮਾਨਿਤ ਕੀਤਾ ਗਿਆ । ਮੈਂ ਉਨ੍ਹਾਂ ਦੀ ਲੰਬੀ ਅਤੇ ਸਿਹਤਮੰਦ ਜ਼ਿੰਦਗੀ ਲਈ ਪ੍ਰਾਰਥਨਾ ਕਰਦਾ ਹਾਂ।"