JALANDHAR WEATHER

ਜੰਮੂ ਕਸ਼ਮੀਰ: ਅੱਤਵਾਦੀਆਂ ਨਾਲ ਮੁਕਾਬਲੇ ਦੌਰਾਨ ਇਕ ਅਧਿਕਾਰੀ ਸਮੇਤ 4 ਜਵਾਨ ਸ਼ਹੀਦ

ਸ੍ਰੀਨਗਰ, 16 ਜੁਲਾਈ- ਰੱਖਿਆ ਅਧਿਕਾਰੀਆਂ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਜੰਮੂ ਕਸ਼ਮੀਰ ਵਿਖੇ ਡੋਡਾ ਦੇ ਦੇਸਾ ਇਲਾਕੇ ’ਚ ਦੇਰ ਰਾਤ ਅੱਤਵਾਦੀਆਂ ਅਤੇ ਸੁਰੱਖਿਆ ਬਲਾਂ ਵਿਚਕਾਰ ਮੁੱਠਭੇੜ ਸ਼ੁਰੂ ਹੋ ਗਈ, ਇਸ ਵਿਚ ਇਕ ਅਧਿਕਾਰੀ ਸਮੇਤ ਭਾਰਤੀ ਫ਼ੌਜ ਦੇ ਚਾਰ ਜਵਾਨ ਸ਼ਹੀਦ ਹੋ ਗਏ। ਅਧਿਕਾਰੀਆਂ ਨੇ ਦੱਸਿਆ ਕਿ ਅੱਤਵਾਦੀਆਂ ਦੀ ਭਾਲ ਲਈ ਤਲਾਸ਼ੀ ਅਭਿਆਨ ਅਜੇ ਜਾਰੀ ਹੈ ਅਤੇ ਪੂਰੇ ਖ਼ੇਤਰ ਵਿਚ ਹੈਲੀਕਾਪਟਰ ਰਾਹੀਂ ਉਨ੍ਹਾਂ ਦੀ ਭਾਲ ਕੀਤੀ ਜਾ ਰਹੀ ਹੈ ਤੇ ਹੋਰ ਵੇਰਵਿਆਂ ਦੀ ਉਡੀਕ ਕੀਤੀ ਜਾ ਰਹੀ ਹੈ। ਜਾਣਕਾਰੀ ਅਨੁਸਾਰ ਅੱਤਵਾਦੀਆਂ ਦੇ ਜੰਗਲ ਵਿਚ ਲੁਕੇ ਹੋਣ ਦੀ ਖ਼ਬਰ ਮਿਲੀ ਸੀ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ