ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਪੇਸ਼ ਹੋਣਗੇ ਸੁਖਬੀਰ ਸਿੰਘ ਬਾਦਲ
ਚੰਡੀਗੜ੍ਹ, 16 ਜੁਲਾਈ- ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਟਵੀਟ ਕਰ ਕਿਹਾ ਕਿ ਨਿਮਾਣੇ ਸਿੱਖ ਵਜੋਂ ਮੇਰਾ ਰੋਮ ਰੋਮ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਮਹਾਰਾਜ ਅਤੇ ਮੀਰੀ ਪੀਰੀ ਦੇ ਸਰਵਉੱਚ ਅਸਥਾਨ ਸ੍ਰੀ ਅਕਾਲ ਤਖ਼ਤ ਸਾਹਿਬ ਪ੍ਰਤੀ ਸਮਰਪਿਤ ਹੈ। ਉਨ੍ਹਾਂ ਕਿਹਾ ਕਿ ਮੈਂ ਇਸ ਅਸਥਾਨ ’ਤੇ ਪੇਸ਼ ਹੋਵਾਂਗਾ। ਦੱਸ ਦੇਈਏ ਕਿ ਪੰਜ ਸਿੰਘ ਸਹਿਬਾਨ ਨੇ ਸੁਖਬੀਰ ਸਿੰਘ ਬਾਦਲ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਤਲਬ ਕੀਤਾ ਸੀ ਅਤੇ ਬਾਗੀ ਆਗੂਆਂ ਵਲੋਂ ਲਾਏ ਦੋਸ਼ਾਂ ਸੰਬੰਧੀ 15 ਦਿਨਾਂ ਦੇ ਅੰਦਰ ਸਪੱਸ਼ਟੀਕਰਨ ਦੇਣ ਦਾ ਆਦੇਸ਼ ਦਿੱਤਾ ਸੀ।