ਸਵਾਤੀ ਮਾਲੀਵਾਲ ਕੁੱਟਮਾਰ ਮਾਮਲਾ : ਵਿਭਵ ਕੁਮਾਰ ਖਿਲਾਫ ਚਾਰਜਸ਼ੀਟ ਦਾਇਰ
ਨਵੀਂ ਦਿੱਲੀ, 16 ਜੁਲਾਈ-ਅਦਾਲਤ ਨੇ ਪੁਲਿਸ ਨੂੰ ਮੁਲਜ਼ਮ ਵਿਭਵ ਕੁਮਾਰ ਨੂੰ 30 ਜੁਲਾਈ ਨੂੰ ਅਦਾਲਤ ਵਿਚ ਪੇਸ਼ ਕਰਨ ਦੇ ਹੁਕਮ ਦਿੱਤੇ ਸਨ। ਵਿਭਵ ਕੁਮਾਰ ਨੂੰ ਵੀਡੀਓ ਕਾਨਫਰੰਸਿੰਗ ਰਾਹੀਂ ਅਦਾਲਤ ਵਿਚ ਪੇਸ਼ ਕੀਤਾ ਗਿਆ। ਦਿੱਲੀ ਪੁਲਿਸ ਨੇ ਤੀਸ ਹਜ਼ਾਰੀ ਕੋਰਟ ਵਿਚ ਸਵਾਤੀ ਮਾਲੀਵਾਲ ਕੁੱਟਮਾਰ ਮਾਮਲੇ ਵਿਚ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੇ ਕਰੀਬੀ ਸਹਿਯੋਗੀ ਵਿਭਵ ਕੁਮਾਰ ਖਿਲਾਫ ਚਾਰਜਸ਼ੀਟ ਦਾਇਰ ਕੀਤੀ ਹੈ।