ਸਾਡੇ ਸੁਰੱਖਿਆ ਬਲ ਅੱਤਵਾਦੀਆਂ ਨੂੰ ਦੇਣਗੇ ਮੂੰਹ-ਤੋੜ ਜਵਾਬ - ਅਨੁਰਾਗ ਠਾਕੁਰ
ਨਵੀਂ ਦਿੱਲੀ, 16 ਜੁਲਾਈ-ਡੋਡਾ ਅੱਤਵਾਦੀ ਹਮਲੇ 'ਤੇ ਕੇਂਦਰੀ ਮੰਤਰੀ ਅਨੁਰਾਗ ਠਾਕੁਰ ਦਾ ਕਹਿਣਾ ਹੈ ਕਿ ਪਹਿਲਾਂ ਵੀ ਅੱਤਵਾਦ ਫੈਲਾਉਣ ਵਾਲਿਆਂ ਖਿਲਾਫ ਕਾਰਵਾਈ ਕੀਤੀ ਗਈ ਹੈ ਅਤੇ ਹੁਣ ਵੀ ਸਖਤ ਕਾਰਵਾਈ ਕੀਤੀ ਜਾਵੇਗੀ। ਕੁਝ ਲੋਕ ਅਜਿਹੇ ਹਨ ਜੋ ਜੰਮੂ-ਕਸ਼ਮੀਰ ਦੀ ਸ਼ਾਂਤੀ ਨੂੰ ਭੰਗ ਕਰਨਾ ਚਾਹੁੰਦੇ ਹਨ ਪਰ ਮੈਨੂੰ ਯਕੀਨ ਹੈ ਕਿ ਸਾਡੇ ਸੁਰੱਖਿਆ ਬਲ ਢੁਕਵਾਂ ਜਵਾਬ ਦੇਣਗੇ।