JALANDHAR WEATHER

ਫ਼ਾਜ਼ਿਲਕਾ ਵਿਜੀਲੈਂਸ ਬਿਊਰੋ ਨੇ ਐਸ.ਬੀ.ਆਈ. ਦੇ ਸਹਾਇਕ ਮੈਨੇਜਰ ਨੂੰ ਰਿਸ਼ਵਤ ਲੈਂਦਿਆਂ ਕੀਤਾ ਕਾਬੂ

ਫ਼ਾਜ਼ਿਲਕਾ, 16 ਜੁਲਾਈ (ਪ੍ਰਦੀਪ ਕੁਮਾਰ)-ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿਚ ਭ੍ਰਿਸ਼ਟਾਚਾਰ ਵਿਰੁੱਧ ਚਲਾਈ ਮੁਹਿੰਮ ਦੌਰਾਨ ਫ਼ਾਜ਼ਿਲਕਾ ਵਿਜੀਲੈਂਸ ਬਿਊਰੋ ਨੇ ਅਬੋਹਰ ਕਸਬੇ ਵਿਚ ਸਥਿਤ ਸਟੇਟ ਬੈਂਕ ਆਫ਼ ਇੰਡੀਆ (ਐਸ.ਬੀ.ਆਈ.) ਦੀ ਸ਼ਾਖਾ ਵਿਚ ਤਾਇਨਾਤ ਸਹਾਇਕ ਮੈਨੇਜਰ ਸੁਨੀਲ ਕੁਮਾਰ ਨੂੰ 10,000 ਰੁਪਏ ਦੀ ਰਿਸ਼ਵਤ ਲੈਂਦੇ ਹੋਏ ਰੰਗੇ ਹੱਥੀਂ ਗ੍ਰਿਫ਼ਤਾਰ ਕੀਤਾ ਹੈ। ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਫ਼ਾਜ਼ਿਲਕਾ ਦੇ ਡੀ.ਐਸ.ਪੀ. ਗੁਰਿੰਦਰ ਜੀਤ ਸਿੰਘ ਨੇ ਦੱਸਿਆ ਕਿ ਉਪਰੋਕਤ ਮੁਲਜ਼ਮ ਨੂੰ ਫਾਜ਼ਿਲਕਾ ਜ਼ਿਲ੍ਹੇ ਦੇ ਪਿੰਡ ਬਹਾਵਵਾਲਾ ਦੇ ਵਾਸੀ ਸੁਖਪਾਲ ਸਿੰਘ ਵਲੋਂ ਦਰਜ ਕਰਵਾਈ ਸ਼ਿਕਾਇਤ ਦੇ ਆਧਾਰ 'ਤੇ ਗ੍ਰਿਫ਼ਤਾਰ ਕੀਤਾ ਗਿਆ ਹੈ। ਉਨ੍ਹਾਂ ਅੱਗੇ ਕਿਹਾ ਕਿ ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਕੋਲ ਪਹੁੰਚ ਕਰਕੇ ਦੋਸ਼ ਲਾਇਆ ਹੈ ਕਿ ਉਸਨੇ ਬੀਮੇ ਦੇ ਕਲੇਮ ਲਈ ਅਪਲਾਈ ਕੀਤਾ ਹੋਇਆ ਹੈ ਅਤੇ ਇਸ ਸੰਬੰਧੀ ਬੀਮਾ ਕੰਪਨੀ ਨੂੰ ਬੀਮਾ ਕਲੇਮ ਵੈਰੀਫਿਕੇਸ਼ਨ ਭੇਜਣ ਲਈ ਉਕਤ ਸਹਾਇਕ ਬੈਂਕ ਮੈਨੇਜਰ ਨੇ 12,000 ਰੁਪਏ ਦੀ ਰਿਸ਼ਵਤ ਦੀ ਮੰਗ ਕੀਤੀ। 

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ