ਕੇਜਰੀਵਾਲ ਦੀ ਵਕੀਲਾਂ ਨਾਲ ਵਾਧੂ ਮੁਲਾਕਾਤ ਦੀ ਪਟੀਸ਼ਨ ’ਤੇ ਅਦਾਲਤ ਨੇ ਫ਼ੈਸਲਾ ਰੱਖਿਆ ਸੁਰੱਖਿਅਤ

ਨਵੀਂ ਦਿੱਲੀ, 18 ਜੁਲਾਈ- ਦਿੱਲੀ ਹਾਈ ਕੋਰਟ ਨੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੀ ਤਿਹਾੜ ਜੇਲ੍ਹ ਤੋਂ ਵੀਡੀਓ ਕਾਨਫ਼ਰੰਸਿੰਗ ਰਾਹੀਂ ਆਪਣੇ ਵਕੀਲਾਂ ਨਾਲ ਦੋ ਵਾਧੂ ਕਾਨੂੰਨੀ ਮੁਲਾਕਾਤਾਂ ਦੀ ਮੰਗ ਕਰਨ ਵਾਲੀ ਪਟੀਸ਼ਨ ’ਤੇ ਫ਼ੈਸਲਾ ਸੁਰੱਖਿਅਤ ਰੱਖ ਲਿਆ ਹੈ।