ਅੱਜ ਸ਼ਾਮ ਮੁੱਖ ਦਫ਼ਤਰ ਵਿਖੇ ਭਾਜਪਾ ਵਰਕਰਾਂ ਨੂੰ ਸੰਬੋਧਨ ਕਰਨਗੇ ਪ੍ਰਧਾਨ ਮੰਤਰੀ
ਨਵੀਂ ਦਿੱਲੀ, 18 ਜੁਲਾਈ- ਸੂਤਰਾਂ ਦੇ ਹਵਾਲੇ ਤੋਂ ਮਿਲੀ ਜਾਣਕਾਰੀ ਅਨੁਸਾਰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅੱਜ ਸ਼ਾਮ ਕਰੀਬ 6:30 ਵਜੇ ਭਾਜਪਾ ਦੇ ਮੁੱਖ ਦਫ਼ਤਰ ਪਹੁੰਚਣਗੇ ਅਤੇ ਲੋਕ ਸਭਾ ਚੋਣ ਜਿੱਤ ਲਈ ਭਾਜਪਾ ਵਰਕਰਾਂ ਨਾਲ ਮੁਲਾਕਾਤ ਕਰਕੇ ਉਨ੍ਹਾਂ ਦਾ ਧੰਨਵਾਦ ਕਰਨਗੇ। ਜਾਣਕਾਰੀ ਅਨੁਸਾਰ ਪ੍ਰਧਾਨ ਮੰਤਰੀ ਲਗਭਗ 100-150 ਵਰਕਰਾਂ ਨੂੰ ਮਿਲਣਗੇ, ਜਿਨ੍ਹਾਂ ਨੇ ਪਾਰਟੀ ਦੀ ਜਿੱਤ ਨੂੰ ਯਕੀਨੀ ਬਣਾਉਣ ਲਈ ਦਿਨ ਰਾਤ ਮਿਹਨਤ ਕੀਤੀ ਹੈ।