ਸੜਕ ਹਾਦਸੇ 'ਚ ਜ਼ਖਮੀ ਐਕਟਿਵਾ ਸਵਾਰ ਵਿਅਕਤੀ ਦੀ ਇਲਾਜ ਦੌਰਾਨ ਮੌਤ
ਕਪੂਰਥਲਾ, 18 ਜੁਲਾਈ (ਅਮਨਜੋਤ ਸਿੰਘ ਵਾਲੀਆ)-ਬੀਤੀ ਸ਼ਾਮ ਗੋਇੰਦਵਾਲ ਸਾਹਿਬ ਕਪੂਰਥਲਾ ਸੜਕ 'ਤੇ ਪਿੰਡ ਅਲੋਦੀਪੁਰ ਨੇੜੇ ਇਕ ਐਕਟਿਵਾ ਸਵਾਰ ਨੂੰ ਅਣਪਛਾਤੇ ਵਾਹਨ ਵਲੋਂ ਟੱਕਰ ਮਾਰੇ ਜਾਣ ਕਾਰਨ ਐਕਟਿਵਾ ਚਾਲਕ ਜਗਤਾਰ ਸਿੰਘ ਪੁੱਤਰ ਸੰਤੋਖ ਸਿੰਘ ਵਾਸੀ ਪਿੰਡ ਅਲੋਦੀਪੁਰ ਗੰਭੀਰ ਜ਼ਖ਼ਮੀ ਹੋ ਗਿਆ ਸੀ, ਜਿਸਨੂੰ ਇਲਾਜ ਲਈ ਸਿਵਲ ਹਸਪਤਾਲ ਦਾਖਲ ਕਰਵਾਇਆ ਗਿਆ ਸੀ, ਜਿਸਦੀ ਅੱਜ ਇਲਾਜ ਦੌਰਾਨ ਬਾਅਦ ਦੁਪਹਿਰ ਮੌਤ ਹੋ ਗਈ। ਡਾਕਟਰ ਵਲੋਂ ਲਾਸ਼ ਨੂੰ ਮੁਰਦਾਘਰ ਵਿਚ ਰਖਵਾ ਦਿੱਤਾ ਗਿਆ ਹੈ ਤੇ ਇਸ ਸੰਬੰਧੀ ਪੁਲਿਸ ਨੂੰ ਸੂਚਿਤ ਕਰ ਦਿੱਤਾ ਹੈ।