ਵੈਂਕਟੇਸ਼ਵਰ ਪ੍ਰਸਾਦ ਮਾਮਲਾ: 4 ਅਕਤੂਬਰ ਨੂੰ ਹੋਵੇਗੀ ਸੁਪਰੀਮ ਕੋਰਟ ਵਿਚ ਸੁਣਵਾਈ
ਨਵੀਂ ਦਿੱਲੀ, 3 ਅਕਤੂਬਰ- ਸੁਪਰੀਮ ਕੋਰਟ ਨੇ ਆਂਧਰਾ ਪ੍ਰਦੇਸ਼ ਦੇ ਤਿਰੁਮਾਲਾ ਸਥਿਤ ਸ੍ਰੀ ਵੈਂਕਟੇਸ਼ਵਰ ਸਵਾਮੀ ਮੰਦਰ, ਜਿੱਥੇ ਭਗਵਾਨ ਵੈਂਕਟੇਸ਼ਵਰ ਦੀ ਪੂਜਾ ਕੀਤੀ ਜਾਂਦੀ ਹੈ, ਵਿਚ ਪ੍ਰਸ਼ਾਦ ਵਜੋਂ ਪਰੋਸੇ ਜਾਂਦੇ ਲੱਡੂ ਬਣਾਉਣ ਲਈ ਜਾਨਵਰਾਂ ਦੀ ਚਰਬੀ ਦੀ ਵਰਤੋਂ ਦੇ ਦੋਸ਼ਾਂ ਦੀ ਅਦਾਲਤ ਦੀ ਨਿਗਰਾਨੀ ਹੇਠ ਜਾਂਚ ਦੀ ਮੰਗ ਕਰਨ ਵਾਲੀਆਂ ਪਟੀਸ਼ਨਾਂ ਦੀ ਸੁਣਵਾਈ 4 ਅਕਤੂਬਰ ਤੱਕ ਮੁਲਤਵੀ ਕਰ ਦਿੱਤੀ ਹੈ।