ਅਮੇਠੀ 'ਚ ਘਰ 'ਚ ਵੜ ਕੇ ਅਧਿਆਪਕ ਸਮੇਤ ਪੂਰੇ ਪਰਿਵਾਰ ਦਾ ਕਤਲ
ਅਮੇਠੀ ,3 ਅਕਤੂਬਰ - ਯੂਪੀ ਦੇ ਅਮੇਠੀ ਤੋਂ ਇਕ ਵੱਡੀ ਘਟਨਾ ਸਾਹਮਣੇ ਆ ਰਹੀ ਹੈ। ਜਿੱਥੇ ਬਦਮਾਸ਼ਾਂ ਨੇ ਘਰ ‘ਚ ਦਾਖ਼ਲ ਹੋ ਕੇ ਅਧਿਆਪਕ ਸਮੇਤ ਪੂਰੇ ਪਰਿਵਾਰ ਨੂੰ ਗੋਲੀ ਮਾਰ ਦਿੱਤੀ। ਜਾਣਕਾਰੀ ਮੁਤਾਬਿਕ ਅਧਿਆਪਕ, ਉਸ ਦੀ ਪਤਨੀ ਅਤੇ ਦੋਵੇਂ ਬੱਚਿਆਂ ਦੀ ਮੌਕੇ ‘ਤੇ ਹੀ ਮੌਤ ਹੋ ਗਈ। ਮੌਕੇ ‘ਤੇ ਸਥਾਨਕ ਪੁਲਿਸ ਤੋਂ ਇਲਾਵਾ ਕਈ ਥਾਣਿਆਂ ਦੇ ਬਲ ਮੌਜੂਦ ਹਨ। ਅਧਿਆਪਕ ਆਪਣੇ ਪਰਿਵਾਰ ਨਾਲ ਕਿਰਾਏ ਦੇ ਮਕਾਨ ਵਿਚ ਰਹਿੰਦਾ ਸੀ।