ਨਸ਼ੇ ਦੀ ਵੱਧ ਮਾਤਰਾ ਲੈਣ ਨਾਲ ਨੌਜਵਾਨ ਦੀ ਮੌਤ
ਮਾਨਾਂਵਾਲਾ, 5 ਅਕਤੂਬਰ (ਗੁਰਦੀਪ ਸਿੰਘ ਨਾਗੀ) - ਪੰਜਾਬ ਵਿਚ ਵੱਗਦੇ ਨਸ਼ਿਆਂ ਦੇ ਛੇਵੇਂ ਦਰਿਆ ਵਿਚ ਅੱਜ ਤੜਕਸਾਰ ਅੰਮ੍ਰਿਤਸਰ ਜ਼ਿਲ੍ਹੇ ਦੇ ਪਿੰਡ ਰਾਮਪੁਰਾ ਵਿਖੇ ਨੌਜਵਾਨ ਦੀ ਨਸ਼ੇ ਦੀ ਵੱਧ ਮਾਤਰਾ ਲੈਣ ਮੌਤ ਹੋਣ ਦੀ ਸੂਚਨਾ ਪ੍ਰਾਪਤ ਹੋਈ ਹੈ। ਜਾਣਕਾਰੀ ਅਨੁਸਾਰ ਪਿੰਡ ਰਾਮਪੁਰਾ ਦੇ ਵਸਨੀਕ ਜਤਿੰਦਰ ਸਿੰਘ (21 ਸਾਲ) ਪੁੱਤਰ ਸੁਰਜੀਤ ਸਿੰਘ ਦੀ ਨਸ਼ੇ ਦਾ ਟੀਕਾ ਲਾਉਣ ਨਾਲ ਮੌਤ ਹੋ ਗਈ।