ਸਿਮਰਨਜੀਤ ਕੌਰ ਸਰਬਸੰਮਤੀ ਨਾਲ ਪਿੰਡ ਫੱਤੂਵਾਲ ਦੀ ਬਣੀ ਸਰਪੰਚ
ਸੁਲਤਾਨਪੁਰ ਲੋਧੀ, (ਕਪੂਰਥਲਾ) 7 ਅਕਤੂਬਰ (ਜਗਮੋਹਨ ਸਿੰਘ ਥਿੰਦ)- ਪਿੰਡ ਫੱਤੂਵਾਲ ਦੇ ਨਗਰ ਨਿਵਾਸੀਆਂ ਨੇ ਰਾਜਨੀਤਿਕ ਸੋਚ ਤੋਂ ਉੱਪਰ ਉੱਠ ਕੇ ਤੇ ਆਪਣੀ ਭਾਈਚਾਰਕ ਸਾਂਝ ਨੂੰ ਹੋਰ ਮਜ਼ਬੂਤ ਬਣਾਉਂਦੇ ਹੋਏ ਗ੍ਰਾਮ ਪੰਚਾਇਤ ਦੀ ਚੋਣ ਸਰਬਸੰਮਤੀ ਨਾਲ ਕੀਤੀ ਹੈ। ਪਿੰਡ ਵਾਸੀਆਂ ਨੇ ਸਿਮਰਨਜੀਤ ਕੌਰ ਪਤਨੀ ਜਗਜੀਤ ਸਿੰਘ ਨੂੰ ਸਰਬਸੰਮਤੀ ਨਾਲ ਸਰਪੰਚ ਚੁਣ ਲਿਆ। ਇਸੇ ਤਰ੍ਹਾਂ ਸਤਪਾਲ ਕੌਰ, ਰੁਪਿੰਦਰ ਕੌਰ,ਰਵਜੀਤ ਸਿੰਘ, ਹਰਪ੍ਰੀਤ ਸਿੰਘ ਅਤੇ ਹਰਭਜਨ ਸਿੰਘ ਨੂੰ ਸਰਬਸੰਮਤੀ ਨਾਲ ਮੈਂਬਰ ਚੁਣ ਲਿਆ। ਇਸ ਮੌਕੇ ਨਵ-ਨਿਯੁਕਤ ਸਰਪੰਚ ਸਿਮਰਨਜੀਤ ਕੌਰ ਅਤੇ ਸਮੂਹ ਮੈਂਬਰਾਂ ਨੇ ਪਿੰਡ ਵਾਸੀਆਂ ਦਾ ਉਚੇਚੇ ਤੌਰ ’ਤੇ ਧੰਨਵਾਦ ਕੀਤਾ।