ਸੜਕ ਕਿਨਾਰੇ ਖੜ੍ਹੇ ਟਰੱਕ ਨਾਲ ਮੋਟਰਸਾਈਕਲ ਦੀ ਭਿਆਨਕ ਟੱਕਰ, ਇਕ ਦੀ ਮੌਤ
ਭੰਡਾਲ ਬੇਟ, (ਕਪੂਰਥਲਾ), 9 ਨਵੰਬਰ (ਜੋਗਿੰਦਰ ਸਿੰਘ ਜਾਤੀਕੇ)- ਬੀਤੀ ਦੇਰ ਰਾਤ ਥਾਣਾ ਢਿੱਲਵਾਂ ਅਧੀਨ ਧਾਲੀਵਾਲ ਬੇਟ ਨੇੜੇ ਸੜਕ ਕਿਨਾਰੇ ਖਰਾਬ ਖੜ੍ਹੇ ਟਰੱਕ ਨਾਲ ਮੋਟਰਸਾਈਕਲ ਦੀ ਟੱਕਰ ਹੋਣ ਕਾਰਨ ਮੋਟਰਸਾਈਕਲ ਸਵਾਰ ਇਕ ਨੌਜਵਾਨ ਦੀ ਮੌਤ ਹੋ ਗਈ ਅਤੇ ਇਕ ਗੰਭੀਰ ਜ਼ਖ਼ਮੀ ਹੋ ਗਿਆ। ਮੌਕੇ ’ਤੇ ਪ੍ਰਾਪਤ ਕੀਤੀ ਜਾਣਕਾਰੀ ਅਨੁਸਾਰ ਮੋਟਰਸਾਈਕਲ ਸਵਾਰ ਮ੍ਰਿਤਕ ਦੀ ਪਛਾਣ ਜਸਪ੍ਰੀਤ ਸਿੰਘ ਪੁੱਤਰ ਮੰਗਲ ਸਿੰਘ ਵਾਸੀ ਮਿਆਣੀ ਬਾਕਰਪੁਰ ਵਜੋਂ ਹੋਈ ਹੈ ਅਤੇ ਜ਼ਖ਼ਮੀ ਨੌਜਵਾਨ ਲਖਵੀਰ ਸਿੰਘ ਪੁੱਤਰ ਭਿੰਦਾ ਸਿੰਘ ਵਾਸੀ ਮਿਆਣੀ ਬਾਕਰਪੁਰ ਵਜੋਂ ਹੋਈ ਹੈ। ਮੌਕੇ ’ਤੇ ਥਾਣਾ ਢਿੱਲਵਾਂ ਦੇ ਏ. ਐਸ. ਆਈ. ਮੁਰਤਾ ਸਿੰਘ ਨੇ ਪੁਲਿਸ ਪਾਰਟੀ ਸਮੇਤ ਪਹੁੰਚ ਕੇ ਤਫ਼ਤੀਸ਼ ਸ਼ੁਰੂ ਕਰ ਦਿੱਤੀ ਹੈ।