ਡਿਊਟੀ ਕਰਨ ਵਾਲੇ ਸਿੱਖ ਕਰਮਚਾਰੀਆਂ ਦੇ ਕਿਰਪਾਨ ਪਹਿਨਣ ’ਤੇ ਰੋਕ ਲਗਾਉਣੀ ਸਿੱਖਾਂ ਨਾਲ ਧੱਕਾ- ਮਜੀਠੀਆ
ਅੰਮ੍ਰਿਤਸਰ, 9 ਨਵੰਬਰ ( ਜਸਵੰਤ ਸਿੰਘ ਜੱਸ)- ਸੀਨੀਅਰ ਅਕਾਲੀ ਆਗੂ ਤੇ ਸਾਬਕਾ ਮੰਤਰੀ ਪੰਜਾਬ ਬਿਕਰਮ ਸਿੰਘ ਮਜੀਠੀਆ ਨੇ ਹਵਾਈ ਅੱਡਿਆਂ ’ਤੇ ਅੰਮ੍ਰਿਤਧਾਰੀ ਸਿੱਖ ਕਰਮਚਾਰੀਆਂ ਨੂੰ ਕਕਾਰ (ਕਿਰਪਾਨ) ਪਹਿਨ ਕੇ ਡਿਊਟੀ ਕਰਨ ਤੋਂ ਰੋਕਣ ਦਾ ਸਖ਼ਤ ਵਿਰੋਧ ਕੀਤਾ ਹੈ। ਮਜੀਠੀਆ ਨੇ ਕਿਹਾ ਕਿ ਸਿਵਲ ਏਵੀਏਸ਼ਨ ਸੁਰੱਖਿਆ ਬਿਊਰੋ ਵਲੋਂ ਹਾਲ ਹੀ ਵਿਚ ਜਾਰੀ ਕੀਤੇ ਆਦੇਸ਼ ਅਨੁਸਾਰ ਹਵਾਈ ਅੱਡੇ ’ਤੇ ਡਿਊਟੀ ਕਰਨ ਵਾਲੇ ਸਿੱਖ ਕਰਮਚਾਰੀਆਂ ਦੇ ਡਿਊਟੀ ਦੌਰਾਨ ਕਿਰਪਾਨ ਪਹਿਨਣ ’ਤੇ ਰੋਕ ਲਗਾਉਣੀ ਸਿੱਖਾਂ ਨਾਲ ਧੱਕਾ ਹੈ।