ਭਾਈ ਰਾਜੋਆਣਾ ਦੇ ਭਰਾ ਕੁਲਵੰਤ ਸਿੰਘ ਦੇ ਚਲਾਣੇ ’ਤੇ ਐਡਵੋਕੇਟ ਧਾਮੀ ਵਲੋਂ ਦੁੱਖ ਪ੍ਰਗਟ
ਅੰਮ੍ਰਿਤਸਰ, 9 ਨਵੰਬਰ (ਜਸਵੰਤ ਸਿੰਘ ਜੱਸ)- ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਨੇ ਲੰਮੇ ਸਮੇਂ ਤੋਂ ਜੇਲ੍ਹ ਅੰਦਰ ਨਜ਼ਰਬੰਦ ਭਾਈ ਬਲਵੰਤ ਸਿੰਘ ਰਾਜੋਆਣਾ ਦੇ ਭਰਾ ਸ. ਕੁਲਵੰਤ ਸਿੰਘ ਦੇ ਅਕਾਲ ਚਲਾਣਾ ਕਰ ਜਾਣ ’ਤੇ ਗਹਿਰੇ ਦੁੱਖ ਦਾ ਇਜ਼ਹਾਰ ਕੀਤਾ ਹੈ। ਐਡਵੋਕੇਟ ਧਾਮੀ ਨੇ ਕਿਹਾ ਕਿ ਭਾਈ ਬਲਵੰਤ ਸਿੰਘ ਰਾਜੋਆਣਾ ਦਾ ਸਿੱਖ ਪੰਥ ਅੰਦਰ ਵੱਡਾ ਸਤਿਕਾਰ ਹੈ ਅਤੇ ਉਨ੍ਹਾਂ ਦੇ ਵੱਡੇ ਭਰਾ ਸ. ਕੁਲਵੰਤ ਸਿੰਘ ਦੇ ਅਕਾਲ ਚਲਾਣੇ ਨਾਲ ਪਰਿਵਾਰ ਨੂੰ ਵੱਡਾ ਘਾਟਾ ਪਿਆ ਹੈ। ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਆਖਿਆ ਕਿ ਕੌਮੀ ਸੰਘਰਸ਼ ਨੂੰ ਸਮਰਪਿਤ ਇਸ ਪਰਿਵਾਰ ਦੇ ਜੀਅ ਦਾ ਤੁਰ ਜਾਣਾ ਪੰਥ ਲਈ ਵੀ ਉਨਾਂ ਹੀ ਦੁਖਦਾਈ ਹੈ, ਜਿਨਾਂ ਕਿ ਉਨ੍ਹਾਂ ਦੇ ਪਰਿਵਾਰ ਲਈ। ਉਨ੍ਹਾਂ ਭਾਈ ਬਲਵੰਤ ਸਿੰਘ ਰਾਜੋਆਣਾ ਅਤੇ ਪਰਿਵਾਰ ਨਾਲ ਹਮਦਰਦੀ ਪ੍ਰਗਟ ਕਰਦਿਆਂ ਕਰਤਾ ਪੁਰਖ ਅੱਗੇ ਅਰਦਾਸ ਕੀਤੀ ਕਿ ਵਿਛੜੀ ਰੂਹ ਨੂੰ ਆਪਣੇ ਚਰਨਾਂ ਵਿਚ ਨਿਵਾਸ ਅਤੇ ਪਰਿਵਾਰ ਨੂੰ ਭਾਣਾ ਮੰਨਣ ਦਾ ਬੱਲ ਬਖਸ਼ਿਸ਼ ਕਰਨ।