JALANDHAR WEATHER

ਜ਼ਿਮਨੀ ਚੋਣਾਂ ਮਗਰੋਂ ਕਿਸਾਨ ਆਗੂਆਂ ਦੀ ਜਾਇਦਾਦ ਦੀ ਜਾਂਚ ਕਰਵਾਈ ਜਾਵੇਗੀ - ਰਵਨੀਤ ਸਿੰਘ ਬਿੱਟੂ

 ਸ੍ਰੀ ਮੁਕਤਸਰ ਸਾਹਿਬ 9 ਨਵੰਬਰ (ਰਣਜੀਤ ਸਿੰਘ ਢਿੱਲੋਂ) - ਕੇਂਦਰੀ ਰੇਲਵੇ ਰਾਜ ਮੰਤਰੀ ਰਵਨੀਤ ਸਿੰਘ ਬਿੱਟੂ ਨੇ ਸ੍ਰੀ ਮੁਕਤਸਰ ਸਾਹਿਬ ਵਿਖੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਭਾਜਪਾ ਦਾ ਵਿਰੋਧ ਕਿਸਾਨ ਨਹੀਂ ਕਰਦੇ, ਉਨ੍ਹਾਂ ਕੋਲ ਤਾਂ ਫ਼ਸਲਾਂ ਦੀ ਸੰਭਾਲ ਤੋਂ ਹੀ ਵਿਹਲ ਨਹੀਂ। ਉਨ੍ਹਾਂ ਕਿਹਾ ਕਿ ਕਿਸਾਨ ਯੂਨੀਅਨ ਦੇ ਆਗੂ ਵਿਰੋਧ ਕਰ ਰਹੇ ਹਨ, ਜੋ ਵਿਰੋਧ ਕਰਨ ਲਈ ਭੇਜੇ ਜਾਂਦੇ ਹਨ। ਉਨ੍ਹਾਂ ਕਿਹਾ ਕਿ ਜ਼ਿਮਨੀ ਚੋਣਾਂ ਤੋਂ ਬਾਅਦ ਕਿਸਾਨ ਆਗੂਆਂ ਦੀ ਜਾਇਦਾਦ ਦੀ ਜਾਂਚ ਕਰਵਾਈ ਜਾਵੇਗੀ। ਕਿਸਾਨ ਆਗੂ ਬਣਨ ਤੋਂ ਬਾਅਦ ਦੀ ਸੰਪਤੀ ਸਬੰਧੀ ਜਾਂਚ ਕਰਵਾਈ ਜਾਵੇਗੀ। ਉਨ੍ਹਾਂ ਕਿਹਾ ਕਿ ਗਿੱਦੜਬਾਹਾ ਹਲਕੇ ਵਿਚ ਨਰੇਗਾ ਦੇ ਕੰਮਾਂ ਵਿਚ ਹੋਏ ਕਥਿਤ ਘਪਲੇਬਾਜ਼ੀ ਸੰਬੰਧੀ ਵੀ ਜਾਂਚ ਕਰਵਾਈ ਜਾਵੇਗੀ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ