ਸ਼੍ਰੋਮਣੀ ਕਮੇਟੀ ਨੇ ਭਾਈ ਤਾਰੂ ਸਿੰਘ ਦਾ ਸ਼ਹੀਦੀ ਦਿਹਾੜਾ ਉਤਸਾਹ ਸਹਿਤ ਮਨਾਇਆ
ਅੰਮ੍ਰਿਤਸਰ, 16 ਜੁਲਾਈ (ਜਸਵੰਤ ਸਿੰਘ ਜੱਸ)- ਸਿੱਖੀ ਕੇਸਾਂ ਸੁਆਸਾਂ ਸੰਗ ਨਿਭਾਉਣ ਵਾਲੇ ਸਿੱਖ ਕੌਮ ਦੇ ਮਹਾਨ ਸ਼ਹੀਦ ਭਾਈ ਤਾਰੂ ਸਿੰਘ ਜੀ ਦਾ ਸ਼ਹੀਦੀ ਦਿਹਾੜਾ ਅੱਜ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਸ੍ਰੀ ਦਰਬਾਰ ਸਾਹਿਬ ਸਮੂਹ ਸਥਿਤ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਸ਼ਰਧਾ ਸਹਿਤ ਮਨਾਇਆ ਗਿਆ। ਸ੍ਰੀ ਅਖ਼ੰਡ ਪਾਠ ਸਾਹਿਬ ਦੇ ਭੋਗ ਉਪਰੰਤ ਰਾਗੀ ਜਥਿਆਂ ਵਲੋਂ ਸ਼ਬਦ ਕੀਰਤਨ ਗਾਇਨ ਕੀਤਾ ਗਿਆ ਅਤੇ ਕਥਾਵਾਚਕਾਂ ਵਲੋਂ ਭਾਈ ਤਾਰੂ ਸਿੰਘ ਦੇ ਜੀਵਨ ਇਤਿਹਾਸ ਬਾਰੇ ਸੰਗਤਾਂ ਨੂੰ ਜਾਣੂ ਕਰਵਾਇਆ। ਇਸ ਮੌਕੇ ਸ੍ਰੀ ਦਰਬਾਰ ਸਾਹਿਬ ਦੇ ਮੈਨੇਜਰ ਭਗਵੰਤ ਸਿੰਘ ਧੰਗੇੜਾ ਨੇ ਸਿੱਖ ਨੌਜਵਾਨਾਂ ਨੂੰ ਭਾਈ ਤਾਰੂ ਸਿੰਘ ਦੇ ਜੀਵਨ ਤੋਂ ਪ੍ਰੇਰਨਾ ਲੈਣ ਦੀ ਅਪੀਲ ਕੀਤੀ। ਇਸ ਮੌਕੇ ਅਜਾਇਬ ਸਿੰਘ ਅਭਿਆਸੀ, ਕੁਲਵਿੰਦਰ ਸਿੰਘ ਰਮਦਾਸ, ਤਜਿੰਦਰ ਸਿੰਘ ਪੱਡਾ, ਇਕਬਾਲ ਸਿੰਘ ਮੁਖੀ, ਸੁਪਰਡੈਂਟ ਨਿਸ਼ਾਨ ਸਿੰਘ, ਮਲਕੀਤ ਸਿੰਘ ਬਹਿੜਵਾਲ, ਬਿਕਰਮਜੀਤ ਸਿੰਘ ਸਮੇਤ ਹੋਰ ਸ਼੍ਰੋਮਣੀ ਕਮੇਟੀ ਅਧਿਕਾਰੀ ਅਤੇ ਸੰਗਤਾਂ ਮੌਜੂਦ ਸਨ।