ਜੰਮੂ ਕਸ਼ਮੀਰ: ਅੱਤਵਾਦੀ ਹਮਲੇ ’ਚ ਸ਼ਹੀਦ ਹੋਏ ਸੈਨਿਕਾਂ ਦੇ ਪਰਿਵਾਰਾਂ ਨਾਲ ਖੜ੍ਹਾ ਹੈ ਪੂਰਾ ਦੇਸ਼- ਰਾਜਨਾਥ ਸਿੰਘ

ਨਵੀਂ ਦਿੱਲੀ, 16 ਜੁਲਾਈ- ਰੱਖਿਆ ਮੰਤਰੀ ਰਾਜਨਾਥ ਸਿੰਘ ਨੇ ਟਵੀਟ ਕਰ ਕਿਹਾ ਕਿ ਉਰਾਰ ਬਾਗੀ, ਡੋਡਾ (ਜੰਮੂ-ਕਸ਼ਮੀਰ) ਵਿਚ ਅੱਤਵਾਦ ਵਿਰੋਧੀ ਅਭਿਆਨ ਵਿਚ ਸਾਡੇ ਬਹਾਦਰ ਅਤੇ ਦਲੇਰ ਭਾਰਤੀ ਫ਼ੌਜ ਦੇ ਜਵਾਨਾਂ ਦੀ ਸ਼ਹਾਦਤ ਤੋਂ ਮੈਂ ਬਹੁਤ ਦੁਖੀ ਹਾਂ। ਉਨ੍ਹਾਂ ਕਿਹਾ ਕਿ ਮੇਰੀਆਂ ਸੰਵੇਦਨਾਵਾਂ ਦੁਖੀ ਪਰਿਵਾਰਾਂ ਦੇ ਨਾਲ ਹਨ ਅਤੇ ਰਾਸ਼ਟਰ ਮਜ਼ਬੂਤੀ ਨਾਲ ਉਨ੍ਹਾਂ ਸੈਨਿਕ ਪਰਿਵਾਰਾਂ ਦੇ ਨਾਲ ਖੜ੍ਹਾ ਹੈ, ਜਿਨ੍ਹਾਂ ਨੇ ਡਿਊਟੀ ਦੌਰਾਨ ਆਪਣੀਆਂ ਜਾਨਾਂ ਕੁਰਬਾਨ ਕੀਤੀਆਂ ਹਨ। ਉਨ੍ਹਾਂ ਅੱਗੇ ਕਿਹਾ ਕਿ ਅੱਤਵਾਦ ਵਿਰੋਧੀ ਅਭਿਆਨ ਜਾਰੀ ਹਨ ਅਤੇ ਸਾਡੀਆਂ ਫ਼ੌਜਾਂ ਅੱਤਵਾਦ ਦੇ ਖ਼ਾਤਮੇ ਅਤੇ ਖ਼ੇਤਰ ਵਿਚ ਸ਼ਾਂਤੀ ਅਤੇ ਵਿਵਸਥਾ ਬਹਾਲ ਕਰਨ ਲਈ ਵਚਨਬੱਧ ਹਨ।