ਇਕ ਲੱਖ ਰੁਪਏ ਰਿਸ਼ਵਤ ਲੈਂਦੇ ਪਨਸਪ ਦੇ ਦੋ ਇੰਸਪੈਕਟਰ ਵਿਜੀਲੈਂਸ ਬਿਊਰੋ ਵਲੋਂ ਕਾਬੂ
ਚੰਡੀਗੜ੍ਹ ,16 ਜੁਲਾਈ - ਸੂਬੇ ਵਿਚ ਭ੍ਰਿਸ਼ਟਾਚਾਰ ਵਿਰੁੱਧ ਚਲਾਈ ਮੁਹਿੰਮ ਦੌਰਾਨ ਪੰਜਾਬ ਵਿਜੀਲੈਂਸ ਬਿਊਰੋ ਨੇ ਅੱਜ ਬਰਨਾਲਾ ਦਫ਼ਤਰ ਵਿਖੇ ਤਾਇਨਾਤ ਪਨਸਪ ਦੇ ਦੋ ਇੰਸਪੈਕਟਰਾਂ ਜਸਪਾਲ ਸਿੰਘ ਅਤੇ ਪ੍ਰਵੀਨ ਕੁਮਾਰ ਨੂੰ 1,00,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਦੋਵੇਂ ਮੁਲਜ਼ਮਾਂ ਨੂੰ ਹਰਵਿੰਦਰ ਸਿੰਘ ਵਾਸੀ ਕਸਬਾ ਧਨੌਲਾ, ਜ਼ਿਲ੍ਹਾ ਬਰਨਾਲਾ ਵਲੋਂ ਦਰਜ ਕਰਵਾਈ ਗਈ ਸ਼ਿਕਾਇਤ ਦੇ ਆਧਾਰ ’ਤੇ ਗ੍ਰਿਫ਼ਤਾਰ ਕੀਤਾ ਗਿਆ ਹੈ।
;
;
;
;
;
;
;
;