JALANDHAR WEATHER

ਅੱਜ ਐਸ.ਆਈ.ਟੀ. ਅੱਗੇ ਪੇਸ਼ ਨਹੀਂ ਹੋਣਗੇ ਬਿਕਰਮ ਸਿੰਘ ਮਜੀਠੀਆ

ਚੰਡੀਗੜ੍ਹ, 18 ਜੁਲਾਈ- ਸ਼੍ਰੋਮਣੀ ਅਕਾਲੀ ਦਲ ਦੇ ਆਗੂ ਬਿਕਰਮ ਸਿੰਘ ਮਜੀਠੀਆ ਅੱਜ ਡਰੱਗ ਕੇਸ ਵਿਚ ਪਟਿਆਲਾ ਐਸ.ਆਈ.ਟੀ. ਅੱਗੇ ਪੇਸ਼ ਨਹੀਂ ਹੋਣਗੇ। ਉਨ੍ਹਾਂ ਇਸ ਸੰਬੰਧੀ ਅੰਮ੍ਰਿਤਸਰ ਵਿਚ ਮਾਣਹਾਨੀ ਦੇ ਕੇਸ ਦੇ ਸੰਬੰਧ ਵਿਚ ਪੇਸ਼ੀ ਦਾ ਹਵਾਲਾ ਦਿੱਤਾ ਹੈ। ਇਸ ਮੌਕੇ ਐਸ.ਆਈ.ਟੀ. ਨੂੰ ਭੇਜੀ ਚਿੱਠੀ ਵਿਚ ਬਿਕਰਮ ਸਿੰਘ ਮਜੀਠੀਆ ਨੇ ਕਿਹਾ ਕਿ ਇਸ ਕੇਸ ਦੇ ਸੰਬੰਧ ਵਿਚ 23 ਤਾਰੀਕ ਤੋਂ ਬਾਅਦ ਮੈਨੂੰ ਬੁਲਾਇਆ ਜਾਵੇ। ਇਸ ਦੇ ਨਾਲ ਹੀ ਉਨ੍ਹਾਂ ਚਿੱਠੀ ਵਿਚ ਐਸ.ਆਈ.ਟੀ. ’ਤੇ ਇਲਜ਼ਾਮ ਲਾਉਂਦੇ ਹੋਏ ਕਿਹਾ ਕਿ ਉਨ੍ਹਾਂ ਨੂੰ ਕੇਸ ਦਾ ਪੱਖ ਮਜ਼ਬੂਤੀ ਨਾਲ ਰੱਖਣ ਤੋਂ ਰੋਕਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ