ਅੱਜ ਵਾਇਨਾਡ ਦਾ ਦੌਰਾ ਕਰਨਗੇ ਪ੍ਰਧਾਨ ਮੰਤਰੀ ਮੋਦੀ
ਨਵੀਂ ਦਿੱਲੀ, 10 ਅਗਸਤ- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅੱਜ ਕੇਰਲ ਦੇ ਵਾਇਨਾਡ ਦਾ ਦੌਰਾ ਕਰਨਗੇ। ਉਹ ਜ਼ਮੀਨ ਖ਼ਿਸਕਣ ਨਾਲ ਪ੍ਰਭਾਵਿਤ ਹੋਏ ਇਲਾਕਿਆਂ ਵਿਚ ਜਾਣਗੇ ਅਤੇ ਪੀੜਤਾਂ ਨਾਲ ਵੀ ਮੁਲਾਕਾਤ ਕਰਨਗੇ। ਜਾਣਕਾਰੀ ਅਨੁਸਾਰ ਪ੍ਰਧਾਨ ਮੰਤਰੀ ਸਵੇਰੇ 11:30 ਵਜੇ ਕਨੂਰ ਪੁੱਜਣਗੇ ਅਤੇ ਇਸ ਤੋਂ ਬਾਅਦ ਪ੍ਰਭਾਵਿਤ ਖ਼ੇਤਰਾਂ ਦਾ ਹਵਾਈ ਦੌਰਾ ਕਰਨਗੇ। ਦੁਪਹਿਰ 12 ਵਜੇ ਤੋਂ ਬਾਅਦ ਉਹ ਪ੍ਰਭਾਵਿਤ ਇਲਾਕਿਆਂ ਦਾ ਜ਼ਮੀਨੀ ਦੌਰਾ ਕਰਨਗੇ ਤੇ ਬਚਾਅ ਕਾਰਜਾਂ ਵਿਚ ਲੱਗੀਆਂ ਟੀਮਾਂ ਨਾਲ ਗੱਲਬਾਤ ਕਰਨਗੇ। ਪ੍ਰਧਾਨ ਮੰਤਰੀ ਰਾਹਤ ਸ਼ਿਵਰਾਂ ਅਤੇ ਉਨ੍ਹਾਂ ਹਸਪਤਾਲਾਂ ਦਾ ਵੀ ਦੌਰਾ ਕਰਨਗੇ, ਜਿਥੇ ਪ੍ਰਭਾਵਿਤ ਲੋਕਾਂ ਨੂੰ ਰੱਖਿਆ ਗਿਆ ਹੈ। ਇਸ ਤੋਂ ਬਾਅਦ ਉਹ ਇਕ ਸਮੀਖਿਆ ਮੀਟਿੰਗ ਵੀ ਕਰਨਗੇ। ਪ੍ਰਧਾਨ ਮੰਤਰੀ ਕੇਰਲ ਦੇ ਮੁੱਖ ਮੰਤਰੀ ਨਾਲ ਵੀ ਮੁਲਾਕਾਤ ਕਰ ਵਾਇਨਾਡ ਵਿਚ ਵਾਪਰੀ ਤ੍ਰਾਸਦੀ ਨੂੰ ਰਾਸ਼ਟਰੀ ਆਫ਼ਤ ਘੋਸ਼ਿਤ ਕਰਨ ਬਾਰੇ ਵਿਚਾਰ ਕਰਨਗੇ।