JALANDHAR WEATHER

ਤਿੰਨ ਦਿਨਾਂ ਅਧਿਕਾਰਤ ਦੌਰੇ ’ਤੇ ਮਾਲਦੀਵ ਪੁੱਜੇ ਵਿਦੇਸ਼ ਮੰਤਰੀ ਐਸ. ਜੈਸ਼ੰਕਰ

ਮਾਲੇ, 10 ਅਗਸਤ- ਭਾਰਤੀ ਵਿਦੇਸ਼ ਮੰਤਰੀ ਐਸ. ਜੈਸ਼ੰਕਰ 3 ਦਿਨਾਂ ਦੇ ਅਧਿਕਾਰਤ ਦੌਰੇ ’ਤੇ ਬੀਤੀ ਸ਼ਾਮ ਮਾਲਦੀਵ ਪਹੁੰਚੇ। ਹਵਾਈ ਅੱਡੇ ’ਤੇ ਉਨ੍ਹਾਂ ਦਾ ਸਵਾਗਤ ਵਿਦੇਸ਼ ਮੰਤਰੀ ਮੂਸਾ ਜ਼ਮੀਰ ਨੇ ਕੀਤਾ। ਜੈਸ਼ੰਕਰ 11 ਅਗਸਤ ਤੱਕ ਮਾਲਦੀਵ ’ਚ ਰਹਿਣਗੇ। ਜਾਣਕਾਰੀ ਅਨੁਸਾਰ ਉਹ ਅੱਜ ਰਾਸ਼ਟਰਪਤੀ ਮੁਈਜ਼ੂ ਨਾਲ ਮੁਲਾਕਾਤ ਕਰ ਸਕਦੇ ਹਨ। ਜੈਸ਼ੰਕਰ ਨੇ ਸ਼ੁੱਕਰਵਾਰ ਰਾਤ ਮਾਲਦੀਵ ਦੇ ਵਿਦੇਸ਼ ਮੰਤਰੀ ਨਾਲ ਪ੍ਰੈੱਸ ਕਾਨਫ਼ਰੰਸ ਕੀਤੀ ਸੀ। ਉਨ੍ਹਾਂ ਕਿਹਾ ਕਿ ਭਾਰਤ ਲਈ ਗੁਆਂਢ ਤਰਜੀਹ ਹੈ ਅਤੇ ਗੁਆਂਢ ’ਚ ਮਾਲਦੀਵ ਤਰਜੀਹ ਹੈ। ਸਾਡੇ ਕੋਲ ਇਤਿਹਾਸ ਅਤੇ ਰਿਸ਼ਤੇਦਾਰੀ ਦੇ ਨਜ਼ਦੀਕੀ ਸੰਬੰਧ ਵੀ ਹਨ। ਉਨ੍ਹਾਂ ਕਿਹਾ ਕਿ ਇਹ ਦੌਰਾ ਦੋਵਾਂ ਦੇਸ਼ਾਂ ਦੀਆਂ ਪ੍ਰਾਪਤੀਆਂ ਦਾ ਜਾਇਜ਼ਾ ਲੈਣ ਅਤੇ ਆਉਣ ਵਾਲੇ ਸਾਲਾਂ ਵਿਚ ਬਿਹਤਰ ਸੰਬੰਧਾਂ ਦੀ ਤਿਆਰੀ ਲਈ ਹੈ। ਪਿਛਲੇ ਸਾਲ ਰਾਸ਼ਟਰਪਤੀ ਮੁਹੰਮਦ ਮੁਈਜ਼ੂ ਦੇ ਸੱਤਾ ਸੰਭਾਲਣ ਤੋਂ ਬਾਅਦ ਜੈਸ਼ੰਕਰ ਦੀ ਮਾਲਦੀਵ ਦੀ ਇਹ ਪਹਿਲੀ ਯਾਤਰਾ ਹੈ। ਇਸ ਤੋਂ ਪਹਿਲਾਂ ਮਈ ’ਚ ਮਾਲਦੀਵ ਦੇ ਵਿਦੇਸ਼ ਮੰਤਰੀ ਮੂਸਾ ਜ਼ਮੀਰ ਨੇ ਭਾਰਤ ਦਾ ਦੌਰਾ ਕੀਤਾ ਸੀ। ਜਾਣਕਾਰੀ ਅਨੁਸਾਰ ਰਾਸ਼ਟਰਪਤੀ ਮੁਹੰਮਦ ਮੁਈਜ਼ੂ ਸਤੰਬਰ ’ਚ ਭਾਰਤ ਦਾ ਦੌਰਾ ਕਰ ਸਕਦੇ ਹਨ। ਮੁਈਜ਼ੂ ਇਸ ਤੋਂ ਪਹਿਲਾਂ ਜੂਨ ਵਿਚ ਪ੍ਰਧਾਨ ਮੰਤਰੀ ਮੋਦੀ ਦੇ ਸਹੁੰ ਚੁੱਕ ਸਮਾਗਮ ਵਿਚ ਆਏ ਸਨ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ