ਝੁਲਸੇ ਸ਼ਰਧਾਲੂ ਦੀ ਮੌਤ ’ਤੇ ਐਡਵੋਕੇਟ ਧਾਮੀ ਵਲੋਂ ਦੁੱਖ ਦਾ ਪ੍ਰਗਟਾਵਾ
ਅੰਮ੍ਰਿਤਸਰ, 10 ਅਗਸਤ (ਜਸਵੰਤ ਸਿੰਘ ਜੱਸ)- ਬੀਤੇ ਦਿਨੀਂ ਲੰਗਰ ਸ੍ਰੀ ਗੁਰੂ ਰਾਮਦਾਸ ਜੀ ਵਿਖੇ ਸੇਵਾ ਕਰਦਿਆਂ ਉ੍ਰਬਲਦੇ ਪਾਣੀ ਦੇ ਕੜਾਹੇ ਵਿਚ ਡਿੱਗਣ ਨਾਲ ਝੁਲਸੇ ਸ਼ਰਧਾਲੂ ਬਲਵੀਰ ਸਿੰਘ ਵਾਸੀ ਧਾਰੀਵਾਲ ਗੁਰਦਾਸਪੁਰ ਦੇ ਅਕਾਲ ਚਲਾਣਾ ਕਰ ਜਾਣ ਉੱਤੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਗਹਿਰੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਸ. ਬਲਬੀਰ ਸਿੰਘ ਪਿਛਲੇ ਲੰਮੇ ਸਮੇਂ ਤੋਂ ਹਫ਼ਤੇ ਵਿਚ ਦੋ ਵਾਰ ਸ੍ਰੀ ਹਰਿਮੰਦਰ ਸਾਹਿਬ ਆ ਕੇ ਲੰਗਰ ਵਿਚ ਸੇਵਾ ਕਰਦੇ ਸਨ ਪਰ ਅਚਾਨਕ ਸੇਵਾ ਕਰਦਿਆਂ ਉਨ੍ਹਾਂ ਨਾਲ ਹਾਦਸਾ ਵਾਪਰ ਗਿਆ। ਉਨ੍ਹਾਂ ਨੂੰ ਇਲਾਜ ਲਈ ਸ਼੍ਰੋਮਣੀ ਕਮੇਟੀ ਵਲੋਂ ਸ੍ਰੀ ਗੁਰੂ ਰਾਮਦਾਸ ਜੀ ਹਸਪਤਾਲ ਵਿਖੇ ਦਾਖਲ ਕਰਵਾਇਆ ਗਿਆ ਸੀ ਅਤੇ ਉਨ੍ਹਾਂ ਦਾ ਇਲਾਜ ਚੱਲ ਰਿਹਾ ਸੀ, ਜਿਸ ਦੌਰਾਨ ਉਹ ਬੀਤੀ ਰਾਤ ਚਲਾਣਾ ਕਰ ਗਏ। ਐਡੋਵੋਕੇਟ ਧਾਮੀ ਨੇ ਕਿਹਾ ਕਿ ਵਾਹਿਗੁਰੂ ਉਹ ਦੀ ਵਿੱਛੜੀ ਰੂਹ ਨੂੰ ਆਪਣੇ ਚਰਨਾਂ ਵਿਚ ਨਿਵਾਸ ਤੇ ਪਰਿਵਾਰ ਨੂੰ ਭਾਣਾ ਮੰਨਣ ਦਾ ਬਲ ਬਖ਼ਸ਼ਣ।