ਸੜਕ ਹਾਦਸੇ 'ਚ 2 ਨੌਜਵਾਨਾਂ ਦੀ ਮੌਤ, ਦੋ ਗੰਭੀਰ
 
                  
ਕਪੂਰਥਲਾ, 5 ਅਕਤੂਬਰ (ਅਮਨਜੋਤ ਸਿੰਘ ਵਾਲੀਆ)-ਤਾਸ਼ਪੁਰ ਵਿਖੇ 2 ਮੋਟਰਸਾਈਕਲਾਂ ਦੀ ਟੱਕਰ ਵਿਚ ਦੋ ਨੌਜਵਾਨਾਂ ਦੀ ਮੌਤ ਹੋ ਗਈ ਅਤੇ ਦੋ ਨੌਜਵਾਨ ਗੰਭੀਰ ਰੂਪ ਵਿਚ ਜ਼ਖ਼ਮੀ ਹੋ ਗਏ। ਇਸ ਸੰਬੰਧੀ ਜਾਣਕਾਰੀ ਦਿੰਦਿਆਂ 108 ਐਂਬੂਲੈਂਸ ਦੇ ਪਾਇਲਟ ਰਸ਼ਪਾਲ ਸਿੰਘ ਨੇ ਦੱਸਿਆ ਕਿ ਉਨ੍ਹਾਂ ਨੂੰ ਸੂਚਨਾ ਮਿਲੀ ਸੀ ਕਿ ਤਾਸ਼ਪੁਰ ਵਿਖੇ ਸੜਕ ਹਾਦਸਾ ਹੋਇਆ ਹੈ ਅਤੇ ਉਹ ਮੌਕੇ 'ਤੇ ਪਹੁੰਚੇ ਅਤੇ ਦੋ ਜ਼ਖ਼ਮੀਆਂ ਨੂੰ ਕਪੂਰਥਲਾ ਵਿਖੇ ਲਿਆਂਦਾ ਅਤੇ ਦੋ ਨੌਜਵਾਨਾਂ ਦੀ ਮੌਤ ਹੋ ਗਈ, ਜਿਨ੍ਹਾਂ ਨੂੰ ਸਿਵਲ ਹਸਪਤਾਲ ਸੁਲਤਾਨਪੁਰ ਲੋਧੀ ਦੇ ਮੁਰਦਾਘਰ ਵਿਖੇ ਰਖਵਾ ਦਿੱਤਾ ਗਿਆ। ਐਮਰਜੈਂਸੀ ਵਿਚ ਤਾਇਨਾਤ ਡਿਊਟੀ ਡਾਕਟਰ ਵਲੋਂ ਦੋਵਾਂ ਜ਼ਖ਼ਮੀਆਂ ਦਾ ਇਲਾਜ ਜਾਰੀ ਹੈ। ਇਸ ਸੰਬੰਧੀ ਸੰਬੰਧਿਤ ਥਾਣੇ ਨੂੰ ਸੂਚਿਤ ਕਰ ਦਿੱਤਾ ਹੈ।
 
         
 
     
      
             
      
             
      
             
      
             
      
             
      
             
      
             
      
             
      
             
      
             
      
             
      
             
      
             
      
             
      
             
      
             ;
;        
                         ;
;        
                         ;
;        
                         ;
;        
                         ;
;        
                         ;
;        
                         ;
;        
                         ;
;        
                         ;
;        
                         ;
;        
                         ;
;        
                         ;
;        
                         ;
;        
                         ;
;        
                         ;
;        
                         ;
;        
                         ;
;        
                         ;
;        
                         ;
;        
                         ;
;        
                         ;
;        
                         ;
;        
                         ;
;        
                         ;
;        
                         ;
;        
                         ;
;        
                         ;
;        
                         ;
;        
                         ;
;        
                         
              
             
              
             
              
             
              
             
              
             
              
             
              
             
              
             
              
             
              
             
              
             
              
             
              
             
              
             
              
             
              
             
              
            