ਮਰਾਠੀ ਨੂੰ ਕਲਾਸੀਕਲ ਭਾਸ਼ਾ ਦਾ ਦਰਜਾ ਦੇਣ ਦੇ ਫ਼ੈਸਲੇ 'ਤੇ ਪੂਰੇ ਮਹਾਰਾਸ਼ਟਰ ਚ ਬਹੁਤ ਖੁਸ਼ੀ - ਪ੍ਰਧਾਨ ਮੰਤਰੀ ਮੋਦੀ
ਨਵੀਂ ਦਿੱਲੀ, 5 ਅਕਤੂਬਰ - ਸੋਸ਼ਲ ਮੀਡੀਆ 'ਤੇ ਇਕ ਪੋਸਟ ਵਿਚ, ਪ੍ਰਧਾਨ ਮੰਤਰੀ ਮੋਦੀ ਨੇ ਕਿਹਾ, "ਮਰਾਠੀ ਨੂੰ ਕਲਾਸੀਕਲ ਭਾਸ਼ਾ ਦਾ ਦਰਜਾ ਦੇਣ ਦੇ ਕੇਂਦਰੀ ਮੰਤਰੀ ਮੰਡਲ ਦੇ ਫ਼ੈਸਲੇ 'ਤੇ ਪੂਰੇ ਮਹਾਰਾਸ਼ਟਰ ਵਿਚ ਬਹੁਤ ਖੁਸ਼ੀ ਹੈ। ਅੱਜ ਸ਼ਾਮ ਮੁੰਬਈ ਵਿਚ, ਮੈਂ ਵੱਖ-ਵੱਖ ਖੇਤਰਾਂ ਦੇ ਉੱਘੇ ਵਿਅਕਤੀਆਂ ਦੇ ਇਕ ਪ੍ਰੋਗਰਾਮ ਵਿਚ ਸ਼ਾਮਿਲ ਹੋਇਆ, ਜਿਨ੍ਹਾਂ ਨੇ ਇਸ ਫ਼ੈਸਲੇ 'ਤੇ ਖੁਸ਼ੀ ਦਾ ਪ੍ਰਗਟਾਵਾ ਕੀਤਾ ਲੋਕ ਦਹਾਕਿਆਂ ਤੋਂ ਇਸ ਦੀ ਮੰਗ ਕਰ ਰਹੇ ਹਨ, ਅਤੇ ਮੈਨੂੰ ਮਾਣ ਹੈ ਕਿ ਸਾਡੀ ਸਰਕਾਰ ਨੂੰ ਇਸ ਬੇਨਤੀ ਨੂੰ ਪੂਰਾ ਕਰਨ ਦਾ ਮੌਕਾ ਮਿਲਿਆ।