ਪੰਚਾਇਤੀ ਚੋਣਾਂ ਨੂੰ ਲੈ ਕੇ ਸਖ਼ਤ ਹੋਈ ਹਾਈਕੋਰਟ, ਸੂਬਾ ਸਰਕਾਰ ਤੋਂ ਮੰਗਿਆ ਜਵਾਬ
ਚੰਡੀਗੜ੍ਹ, 9 ਅਕਤੂਬਰ- ਪੰਚਾਇਤੀ ਚੋਣਾਂ ਨੂੰ ਲੈ ਕੇ ਪੰਜਾਬ ਹਰਿਆਣਾ ਹਾਈਕੋਰ ਨੇ ਸਖ਼ਤ ਰੁਖ ਅਖ਼ਤਿਆਰ ਕੀਤਾ ਹੈ। ਅਦਾਲਤ ਨੇ ਸੂਬਾ ਚੋਣ ਅਧਿਕਾਰੀ ਦੀ ਨਿਯੁਕਤੀ ਨੂੰ ਲੈ ਕੇ ਸਰਕਾਰ ਪਾਸੋਂ ਇਕ ਘੰਟੇ ਦੇ ਅੰਦਰ ਜਵਾਬ ਮੰਗਿਆ ਹੈ। ਹਾਈਕੋਰਟ ਨੇ ਐਡਵੋਕੇਟ ਹਾਕਮ ਸਿੰਘ ਵਲੋਂ ਪਾਈ ਗਈ ਪਟੀਸ਼ਨ ’ਤੇ ਸੁਣਵਾਈ ਕਰਦੇ ਹੋਏ ਸੂਬਾ ਸਰਕਾਰ ਨੂੰ ਪੁੱਛਿਆ ਹੈ ਕਿ ਸੂਬਾ ਚੋਣ ਕਮਿਸ਼ਨਰ ਰਾਜ ਕੰਵਲ ਚੌਧਰੀ ਦੀ ਨਿਯੁਕਤੀ ਕਿਵੇਂ ਕੀਤੀ ਗਈ। ਇਸ ਦੇ ਨਾਲ ਹੀ ਹਾਈਕੋਰਟ ਨੇ ਕਿਹਾ ਕਿ ਪੰਚਾਇਤੀ ਚੋਣਾਂ ਦੌਰਾਨ ਲੋਕਤੰਤਰਿਕ ਪ੍ਰਕਿਰਿਆ ਦੀ ਉਲੰਘਣਾ ਕੀਤੀ ਜਾ ਰਹੀ ਹੈ ਤੇ ਸਰਕਾਰ ਤੋਂ ਪੁੱਛਿਆ ਕਿ ਕੀ ਸਰਕਾਰ ਨੋਟੀਫ਼ਿਕੇਸ਼ਨ ਵਾਪਸ ਲਵੇਗੀ ਅਤੇ ਨੋਟੀਫ਼ਿਕੇਸ਼ਨ ਵਾਪਸ ਲੈਣ ਤੋਂ ਬਾਅਦ ਉਹ ਚੋਣਾਂ ਨੂੰ ਸਹੀ ਤਰੀਕੇ ਨਾਲ ਕਰਵਾਉਣ ਲਈ ਤਿਆਰ ਹੈ ਜਾਂ ਅਦਾਲਤ ਨੂੰ ਇਸ ਸੰਬੰਧੀ ਸਖ਼ਤ ਹੁਕਮ ਜਾਰੀ ਕਰਨੇ ਪੈਣਗੇ। ਦੱਸ ਦੇਈਏ ਕਿ ਇਸ ਤੋਂ ਪਹਿਲਾਂ ਪੰਜਾਬ ਹਰਿਆਣਾ ਹਾਈਕੋਰਟ ਨੇ ਚੋਣਾਂ ਵਿਚ ਰਾਖ਼ਵੇਂਕਰਨ ਵਿਰੁੱਧ ਪਾਈਆਂ ਪਟੀਸ਼ਨਾਂ ਨੂੰ ਖ਼ਾਰਜ ਕਰ ਦਿੱਤਾ ਸੀ।