JALANDHAR WEATHER

ਕਾਂਗਰਸ ਨੇ ਭਾਜਪਾ ਦੇ ਗੁੰਮਰਾਹਕੁੰਨ ਇਸ਼ਤਿਹਾਰ ਪੋਸਟ ਕਰਨ 'ਤੇ ਚੋਣ ਕਮਿਸ਼ਨ ਕੋਲ ਦਰਜ ਕਰਵਾਈ ਸ਼ਿਕਾਇਤ

 ਨਵੀਂ ਦਿੱਲੀ, 11 ਨਵੰਬਰ - ਕਾਂਗਰਸ ਨੇ ਭਾਰਤੀ ਜਨਤਾ ਪਾਰਟੀ ਦੇ ਖ਼ਿਲਾਫ਼ ਭਾਰਤੀ ਚੋਣ ਕਮਿਸ਼ਨ ਕੋਲ ਸ਼ਿਕਾਇਤ ਦਰਜ ਕਰਵਾਈ। ਸ਼ਿਕਾਇਤ ਵਿਚ ਪਾਰਟੀ ਨੇ ਸੋਸ਼ਲ ਮੀਡੀਆ 'ਤੇ ਇਕ ਗੁੰਮਰਾਹਕੁੰਨ ਇਸ਼ਤਿਹਾਰ ਪੋਸਟ ਕਰਨ ਦਾ ਦੋਸ਼ ਲਗਾਇਆ, ਜਿਸ ਵਿਚ ਝਾਰਖੰਡ ਮੁਕਤੀ ਮੋਰਚਾ, ਕਾਂਗਰਸ ਅਤੇ ਰਾਸ਼ਟਰੀ ਜਨਤਾ ਦਲ ਦੇ ਨੇਤਾਵਾਂ ਬਾਰੇ ਗਲਤ ਜਾਣਕਾਰੀ ਦਿੱਤੀ ਗਈ ਸੀ।ਕਾਂਗਰਸ ਨੇ ਦਾਅਵਾ ਕੀਤਾ ਕਿ ਇਸ਼ਤਿਹਾਰ ਆਦਰਸ਼ ਚੋਣ ਜ਼ਾਬਤੇ ਅਤੇ ਹੋਰ ਚੋਣ ਕਾਨੂੰਨਾਂ ਦੀ ਉਲੰਘਣਾ ਕਰਦਾ ਹੈ। ਸ਼ਿਕਾਇਤ ਵਿਚ ਵਿਸ਼ੇਸ਼ ਤੌਰ 'ਤੇ 9 ਨਵੰਬਰ, 2024 ਨੂੰ ਫੇਸਬੁੱਕ 'ਤੇ ਪੋਸਟ ਕੀਤੇ ਗਏ ਇਸ਼ਤਿਹਾਰ ਦਾ ਹਵਾਲਾ ਦਿੱਤਾ ਗਿਆ ਸੀ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ