ਭੇਤਭਰੀ ਹਾਲਤ 'ਚ ਨੌਜਵਾਨ ਦੀ ਲਾਸ਼ ਬਰਾਮਦ
ਰਾਮਾਂ ਮੰਡੀ, 16 ਜੁਲਾਈ (ਤਰਸੇਮ ਸਿੰਗਲਾ)-ਰਾਮਾਂ ਮੰਡੀ ਪੁਲਿਸ ਨੂੰ ਅੱਜ ਨੇੜਲੇ ਪਿੰਡ ਗਿਆਨਾ ਦੀ ਦਾਣਾ ਮੰਡੀ ਨਜ਼ਦੀਕ ਇਕ ਨੌਜਵਾਨ ਦੀ ਭੇਤਭਰੀ ਹਾਲਤ ਵਿਚ ਲਾਸ਼ ਮਿਲੀ ਹੈ। ਮ੍ਰਿਤਕ ਦਾ ਨਾਮ ਗੁਰਮੀਤ ਸਿੰਘ ਪੁੱਤਰ ਤਾਰਾ ਸਿੰਘ ਵਾਸੀ ਚੱਕ ਅਤਰ ਸਿੰਘ ਵਾਲਾ ਹਾਲ ਆਬਾਦ ਪਿੰਡ ਕਣਕਵਾਲ ਦੱਸਿਆ ਜਾ ਰਿਹਾ ਹੈ। ਥਾਣਾ ਮੁਖੀ ਇੰਸਪੈਕਟਰ ਹਰਪ੍ਰੀਤ ਸਿੰਘ ਨੇ ਦੱਸਿਆ ਕਿ ਪੁਲਿਸ ਉਕਤ ਵਿਅਕਤੀ ਦੀ ਮੌਤ ਦੇ ਕਾਰਨਾਂ ਦੀ ਜਾਂਚ ਕਰ ਰਹੀ ਹੈ।