ਸ਼ਾਹਰੁਖ਼ ਖ਼ਾਨ ਨੂੰ ਧਮਕੀ ਦੇਣ ਵਾਲਾ ਇਕ ਸ਼ੱਕੀ ਕਾਬੂ
ਮਹਾਰਾਸ਼ਟਰ, 12 ਨਵੰਬਰ-ਮੁੰਬਈ ਪੁਲਿਸ ਨੇ ਸ਼ਾਹਰੁਖ ਖਾਨ ਨੂੰ ਜਾਨੋਂ ਮਾਰਨ ਦੀ ਧਮਕੀ ਦੇਣ ਦੇ ਦੋਸ਼ ’ਚ ਛੱਤੀਸਗੜ੍ਹ ਦੇ ਰਾਏਪੁਰ ਤੋਂ ਇਕ ਸ਼ੱਕੀ ਨੂੰ ਹਿਰਾਸਤ ’ਚ ਲਿਆ ਹੈ। ਫਿਲਹਾਲ ਮੁੰਬਈ ਪੁਲਿਸ ਸ਼ੱਕੀ ਤੋਂ ਪੁੱਛਗਿੱਛ ਕਰ ਰਹੀ ਹੈ। 5 ਨਵੰਬਰ ਨੂੰ ਬਾਂਦਰਾ ਪੁਲਿਸ ਸਟੇਸ਼ਨ ’ਚ ਇਕ ਅਣਪਛਾਤੇ ਵਿਅਕਤੀ ਦਾ ਫੋਨ ਆਇਆ ਸੀ, ਜਿਸ ’ਚ ਫੋਨ ਕਰਨ ਵਾਲੇ ਨੇ ਧਮਕੀ ਦਿੰਦੇ ਹੋਏ ਕਿਹਾ ਕਿ ਮੈਂ ਬੈਂਡ ਸਟੈਂਡ ਦੇ ਮਾਲਕ ਸ਼ਾਹਰੁਖ ਖਾਨ ਨੂੰ ਮਾਰ ਦੇਵਾਂਗਾ। ਫੋਨ ਕਰਨ ਵਾਲੇ ਨੇ 50 ਲੱਖ ਰੁਪਏ ਦੀ ਫਿਰੌਤੀ ਵੀ ਮੰਗੀ ਸੀ। ਜਦੋਂ ਫੋਨ ਕਰਨ ਵਾਲੇ ਨੂੰ ਉਸ ਦਾ ਨਾਮ ਪੁੱਛਿਆ ਗਿਆ ਤਾਂ ਉਸ ਨੇ ਜਵਾਬ ਦਿੱਤਾ ਕਿ ਮੈਨੂੰ ਕੋਈ ਫਰਕ ਨਹੀਂ ਪੈਂਦਾ, ਮੇਰਾ ਨਾਮ ਹਿੰਦੁਸਤਾਨੀ ਹੈ।