ਸਿੱਧੂ ਮੂਸੇਵਾਲਾ ਦੇ ਤਾਏ ਨਾਲ ਸੁਰੱਖਿਆ ਵਜੋਂ ਤਾਇਨਾਤ ਗੰਨਮੈਨ ਦੀ ਦੇਰ ਰਾਤ ਗੋਲੀ ਲੱਗਣ ਨਾਲ ਮੌਤ
ਮਾਨਸਾ, 12 ਨਵੰਬਰ (ਬਲਵਿੰਦਰ ਸਿੰਘ ਧਾਲੀਵਾਲ)- ਸਿੱਧੂ ਮੂਸੇਵਾਲਾ ਦੇ ਤਾਏ ਚਮਕੌਰ ਸਿੰਘ ਦੇ ਨਾਲ ਸੁਰੱਖਿਆ ’ਚ ਤਾਇਨਾਤ ਗੰਨਮੈਨ ਹਰਦੀਪ ਸਿੰਘ ਦੀ ਆਪਣੇ ਲਾਇਸੰਸੀ ਪਿਸਤੌਲ ਦੀ ਸਫ਼ਾਈ ਕਰਦੇ ਸਮੇਂ ਗੋਲੀ ਚੱਲਣ ਕਾਰਨ ਮੌਤ ਹੋ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ, ਜਿਸ ਤੋਂ ਬਾਅਦ ਹਰਦੀਪ ਸਿੰਘ ਦੀ ਲਾਸ਼ ਨੂੰ ਮਾਨਸਾ ਦੇ ਸਿਵਲ ਹਸਪਤਾਲ ’ਚ ਰਖਵਾਇਆ ਗਿਆ ਹੈ। ਪੁਲਿਸ ਵਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ। ਮਾਨਸਾ ਦੇ ਡੀ.ਐਸ.ਪੀ ਬੂਟਾ ਸਿੰਘ ਗਿੱਲ ਨੇ ਦੱਸਿਆ ਕਿ ਹਰਦੀਪ ਸਿੰਘ ਜੋ ਕਿ ਪੰਜਾਬ ਪੁਲਿਸ ਵਿਚ ਤਾਇਨਾਤ ਸੀ, ਦੀ ਦੇਰ ਰਾਤ ਗੋਲੀ ਲੱਗਣ ਕਾਰਨ ਮੌਤ ਹੋ ਗਈ ਅਤੇ ਇਸ ਮਾਮਲੇ ਦੀ ਡੂੰਘਾਈ ਨਾਲ ਜਾਂਚ ਕੀਤੀ ਜਾ ਰਹੀ ਹੈ।