JALANDHAR WEATHER

ਸਿੱਖ ਕਦੇ ਕਿਸੇ ਧਰਮ ਦਾ ਨਹੀਂ ਕਰਦੇ ਅਪਮਾਨ- ਹਰਜਿੰਦਰ ਸਿੰਘ ਧਾਮੀ

ਅੰਮ੍ਰਿਤਸਰ, 12 ਨਵੰਬਰ (ਜਸਵੰਤ ਸਿੰਘ ਜੱਸ)- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਅੱਜ ਅੰਤਰਿੰਗ ਕਮੇਟੀ ਦੀ ਇਕੱਤਰਤਾ ਉਪਰੰਤ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਕੈਨੇਡਾ ਅੰਦਰ ਸਿੱਖਾਂ ’ਤੇ ਮੰਦਰ ’ਤੇ ਹਮਲਾ ਕਰਨ ਦੇ ਦੋਸ਼ ਲਗਾ ਕੇ ਪੰਥ ਵਿਰੋਧੀਆਂ ਵਲੋਂ ਸਿੱਖਾਂ ਵਿਰੁੱਧ ਸਾਜਿਸ਼ ਤਹਿਤ ਕੂੜ ਪ੍ਰਚਾਰ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਸਿੱਖ ਕਦੇ ਵੀ ਕਿਸੇ ਧਰਮ ਸਥਾਨ ’ਤੇ ਹਮਲਾ ਨਹੀਂ ਕਰ ਸਕਦਾ। ਹਵਾਈ ਅੱਡਿਆਂ ’ਤੇ ਕੰਮ ਕਰਦੇ ਅੰਮ੍ਰਿਤਧਾਰੀ ਕਰਮਚਾਰੀਆਂ ਨੂੰ ਸ੍ਰੀ ਸਾਹਿਬ ਪਹਿਨਣ ’ਤੇ ਲੱਗੀ ਪਾਬੰਦੀ ਦੀ ਨਿੰਦਾ ਕਰਦਿਆਂ ਉਨ੍ਹਾਂ ਕਿਹਾ ਇਸ ਸੰਬੰਧੀ ਸੀਨੀਅਰ ਮੀਤ ਪ੍ਰਧਾਨ ਰਘੂਜੀਤ ਸਿੰਘ ਵਿਰਕ ਦੀ ਅਗਵਾਈ ਵਿਚ ਇਕ ਪੰਜ ਮੈਂਬਰੀ ਵਫ਼ਦ ਜਲਦ ਹੀ ਸ਼ਹਿਰੀ ਹਵਾਬਾਜ਼ੀ ਮੰਤਰੀ ਨੂੰ ਮਿਲ ਕੇ ਇਸ ਫੈਸਲੇ ਨੂੰ ਵਾਪਸ ਲੈਣ ਦੀ ਮੰਗ ਕਰੇਗਾ। ਸ਼੍ਰੋਮਣੀ ਕਮੇਟੀ ਪ੍ਰਧਾਨ ਤੇ ਅਕਾਲੀ ਦਲ ਦੇ ਕਾਰਜਕਾਰੀ ਪ੍ਰਧਾਨ ਦੀ ਜਥੇਦਾਰਾਂ ਨਾਲ ਬੀਤੇ ਦਿਨ ਹੋਈ ਮੀਟਿੰਗ ਨੂੰ ਵਿਰੋਧੀ ਆਗੂਆਂ ਵਲੋਂ ਗੁਪਤ ਮੀਟਿੰਗ ਦਾ ਨਾਮ ਦਿੱਤੇ ਜਾਣ ’ਤੇ ਉਨ੍ਹਾਂ ਕਿਹਾ ਕਿ ਗੁਰਦੁਆਰਾ ਸਾਹਿਬਾਨ ਦੇ ਪ੍ਰਬੰਧਾਂ ਨੂੰ ਲੈ ਕੇ ਸ਼੍ਰੋਮਣੀ ਕਮੇਟੀ ਵਲੋਂ ਅਜਿਹੀਆਂ ਮੀਟਿੰਗਾਂ ਸਿੰਘ ਸਾਹਿਬਾਨ ਨਾਲ ਅਕਸਰ ਕੀਤੀਆਂ ਜਾਂਦੀਆਂ ਹਨ ਤੇ ਇਸ ਦੇ ਵਿਚ ਗੁਪਤ ਮੀਟਿੰਗ ਵਾਲੀ ਕੋਈ ਗੱਲ ਨਹੀਂ। ਉਨ੍ਹਾਂ ਪ੍ਰਕਾਸ਼ ਪੁਰਬ ਮੌਕੇ ਪਾਕਿਸਤਾਨ ਜਾਣ ਵਾਲੇ ਜਥੇ ਦੇ ਸ਼ਰਧਾਲੂਆਂ ਦੇ ਪਾਕਿ ਦੂਤਾਵਾਸ ਵਲੋਂ ਇਸ ਵਾਰ ਵੱਡੀ ਗਿਣਤੀ ਵਿਚ ਨਾਮ ਕੱਟੇ ਜਾਣ ਨੂੰ ਮੰਦਭਾਗਾ ਦੱਸਦੇ ਹੋਏ ਕਿਹਾ ਕਿ ਅਜਿਹਾ ਕਰਨ ਨਾਲ ਸ਼ਰਧਾਲੂਆਂ ਦੇ ਮਨਾਂ ਨੂੰ ਠੇਸ ਪੁੱਜਦੀ ਹੈ, ਇਸ ਲਈ ਭਾਰਤ ਸਰਕਾਰ ਨੂੰ ਸਿੱਖ ਸ਼ਰਧਾਲੂ ਨੂੰ ਵੱਧ ਤੋਂ ਵੱਧ ਵੀਜ਼ੇ ਦੇਣੇ ਚਾਹੀਦੇ ਹਨ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ