JALANDHAR WEATHER

ਪੂਰੇ ਮੁੱਲ ’ਤੇ ਝੋਨਾ ਨਾ ਖਰੀਦੇ ਜਾਣ ’ਤੇ ਕਿਸਾਨਾਂ ਨੇ ਐਸ. ਡੀ. ਐਮ. ਦਫ਼ਤਰ ਅੱਗੇ ਝੋਨੇ ਦੀਆਂ ਟਰਾਲੀਆਂ ਕੀਤੀਆਂ ਢੇਰੀ

ਸੁਲਤਾਨਪੁਰ ਲੋਧੀ, (ਕਪੂਰਥਲਾ), 12 ਨਵੰਬਰ (ਥਿੰਦ)- 1 ਅਕਤੂਬਰ ਤੋਂ ਮੰਡੀਆਂ ਵਿਚ ਝੋਨੇ ਦੀ ਸਰਕਾਰੀ ਖਰੀਦ ਸ਼ੁਰੂ ਹੋਣ ਦੇ ਬਾਵਜੂਦ ਵੀ ਕਿਸਾਨਾਂ ਨੂੰ ਪੂਰਾ ਮੁੱਲ ਨਹੀਂ ਦਿੱਤਾ ਜਾ ਰਿਹਾ, ਜਿਸ ਦੇ ਚਲਦਿਆਂ ਪੰਜਾਬ ਕਿਸਾਨ ਯੂਨੀਅਨ ਬਾਗੀ ਵਲੋਂ ਅੱਜ ਐਸ. ਡੀ. ਐਮ. ਦਫ਼ਤਰ ਸੁਲਤਾਨਪੁਰ ਲੋਧੀ ਵਿਖੇ ਜ਼ੋਰਦਾਰ ਰੋਸ ਪ੍ਰਗਟ ਕਰਦਿਆਂ ਦਫ਼ਤਰ ਦੇ ਮੂਹਰੇ ਝੋਨੇ ਦੀਆਂ ਟਰਾਲੀਆਂ ਢੇਰੀ ਕਰ ਦਿੱਤੀਆਂ। ਇਸ ਮੌਕੇ ਯੂਨੀਅਨ ਦੇ ਸੂਬਾ ਜਨਰਲ ਸਕੱਤਰ ਗੁਰਦੀਪ ਸਿੰਘ ਭੰਡਾਲ, ਮੀਤ ਪ੍ਰਧਾਨ ਹਰਨੇਕ ਸਿੰਘ ਜੈਨਪੁਰ, ਸੂਬਾਈ ਆਗੂ ਜਥੇਦਾਰ ਪਰਮਜੀਤ ਸਿੰਘ ਖਾਲਸਾ, ਸੰਦੀਪ ਪਾਲ ਕਾਲੇਵਾਲ ਨੇ ਕਿਹਾ ਕਿ ਮੰਡੀਆਂ ਵਿਚ ਪਹਿਲਾਂ ਹੀ ਝੋਨੇ ਦੀ ਖ਼ਰੀਦ ਸਮੇਂ ਸ਼ੈਲਰ ਮਾਲਕਾਂ ਨੇ 300 ਰੁਪਏ ਤੋਂ ਲੈ ਕੇ 500 ਰੁਪਏ ਦਾ ਕੱਟ ਲਾਇਆ ਸੀ ਅਤੇ ਹੁਣ ਸਰਕਾਰ ਵਲੋਂ ਮੰਡੀਆਂ ਬੰਦ ਕੀਤੇ ਜਾਣ ਕਾਰਨ ਝੋਨੇ ਦੀ ਖ਼ਰੀਦ ਨਹੀਂ ਹੋ ਰਹੀ। ਇਸ ਮੌਕੇ ਕਿਸਾਨਾਂ ਨੇ ਜ਼ੋਰਦਾਰ ਨਾਅਰੇਬਾਜ਼ੀ ਕਰਦਿਆਂ ਮੰਗ ਕੀਤੀ ਕਿ ਝੋਨੇ ਦੀ ਖ਼ਰੀਦ ਸਮੇਂ ਹੋਏ ਘਪਲੇ ਦੀ ਜਾਂਚ ਕਰਵਾਈ ਜਾਵੇ ਅਤੇ ਮੰਡੀਆਂ ਵਿਚ ਪਿਆ ਝੋਨਾ ਤਰੁੰਤ ਖਰੀਦਿਆ ਜਾਵੇ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ