ਐਮ.ਪੀ. ਸੁਖਵਿੰਦਰ ਸਿੰਘ ਰੰਧਾਵਾ ਦੀ ਸ਼ਿਕਾਇਤ 'ਤੇ ਡੇਰਾ ਬਾਬਾ ਨਾਨਕ ਤੋਂ ਡੀ.ਐਸ.ਪੀ. ਤਬਦੀਲ
-recovered.jpg)
ਬਟਾਲਾ, 12 ਨਵੰਬਰ (ਸਤਿੰਦਰ ਸਿੰਘ)-ਵਿਧਾਨ ਸਭਾ ਹਲਕਾ ਡੇਰਾ ਬਾਬਾ ਨਾਨਕ ਦੀ ਜ਼ਿਮਨੀ ਚੋਣ ਦੌਰਾਨ ਮੈਂਬਰ ਪਾਰਲੀਮੈਂਟ ਗੁਰਦਾਸਪੁਰ ਸ. ਸੁਖਜਿੰਦਰ ਸਿੰਘ ਰੰਧਾਵਾ ਵਲੋਂ ਬੀਤੇ ਦਿਨ ਚੋਣ ਕਮਿਸ਼ਨ ਨੂੰ ਡੀ.ਐਸ.ਪੀ. ਡੇਰਾ ਬਾਬਾ ਨਾਨਕ ਵਲੋਂ ਗੈਂਗਸਟਰਾਂ ਦੀ ਮਦਦ ਕਰਨ ਦੀ ਸ਼ਿਕਾਇਤ ਕਰਨ ਉਪਰੰਤ ਚੋਣ ਕਮਿਸ਼ਨ ਵਲੋਂ ਪੈਰਵੀ ਕਰਦਿਆਂ ਹੋਇਆਂ ਡੀ.ਐਸ.ਪੀ. ਡੇਰਾ ਬਾਬਾ ਨਾਨਕ ਨੂੰ ਤਬਦੀਲ ਕਰਨ ਦੇ ਹੁਕਮ ਜਾਰੀ ਕੀਤੇ ਗਏ ਹਨ। ਐਮ.ਪੀ. ਸੁਖਜਿੰਦਰ ਸਿੰਘ ਰੰਧਾਵਾ ਨੇ ਗੱਲਬਾਤ ਕਰਦਿਆਂ ਦੱਸਿਆ ਕਿ ਡੀ.ਐਸ.ਪੀ. ਡੇਰਾ ਬਾਬਾ ਨਾਨਕ ਵਲੋਂ ਚੋਣਾਂ ਦੌਰਾਨ ਗੈਂਗਸਟਰਾਂ ਦੀ ਮਦਦ ਕਰਨ ਉਤੇ ਉਨ੍ਹਾਂ ਵਲੋਂ ਪੁਲਿਸ ਕੋਲ ਮਾਮਲਾ ਦਰਜ ਕਰਵਾਉਂਦਿਆਂ ਹੋਇਆਂ ਮਾਨਯੋਗ ਚੋਣ ਕਮਿਸ਼ਨ ਭਾਰਤ ਨੂੰ ਸ਼ਿਕਾਇਤ ਦਰਜ ਕਰਵਾਈ ਗਈ ਸੀ। ਐਮ.ਪੀ. ਸੁਖਜਿੰਦਰ ਸਿੰਘ ਰੰਧਾਵਾ ਵਲੋਂ ਚੋਣ ਕਮਿਸ਼ਨ ਦੁਆਰਾ ਡੀ.ਐਸ.ਪੀ. ਦਾ ਤਬਾਦਲਾ ਕਰਨ ਦਾ ਸਵਾਗਤ ਕਰਦਿਆਂ ਕਿਹਾ ਕਿ ਡਿਪਟੀ ਕਮਿਸ਼ਨਰ ਗੁਰਦਾਸਪੁਰ ਵਲੋਂ ਗੈਂਗਸਟਰਾਂ ਦੇ ਮਾਮਲੇ ਵਿਚ ਕਲੀਨ ਚਿੱਟ ਦਿੱਤੀ ਗਈ ਸੀ ਅਤੇ ਉਹ ਇਸ ਮਾਮਲੇ ਨੂੰ ਮਾਨਯੋਗ ਹਾਈਕੋਰਟ ਵਿਚ ਲੈ ਕੇ ਜਾਣਗੇ।