ਸਰਪੰਚ ਦੇ 3 ਉਮੀਦਵਾਰਾਂ ਦੇ ਕਾਗਜ਼ ਰੱਦ ਕਰਨ ਦੇ ਰੋਸ ਵਜੋਂ ਪਿੰਡ ਵਾਸੀਆਂ ਨੇ ਮੁੱਖ ਸੜਕ 'ਤੇ ਲਗਾਇਆ ਜਾਮ
ਭਵਾਨੀਗੜ੍ਹ (ਸੰਗਰੂਰ), 5 ਅਕਤੂਬਰ (ਰਣਧੀਰ ਸਿੰਘ ਫੱਗੂਵਾਲਾ)-ਪੰਚਾਇਤੀ ਚੋਣਾਂ ਦੇ ਅੱਜ ਪੜਤਾਲ ਦਾ ਦਿਨ ਹੋਣ ਕਾਰਨ ਘਰਾਚੋਂ ਦੇ 3 ਸਰਪੰਚੀ ਦੇ ਉਮੀਦਵਾਰਾਂ ਦੇ ਨਾਮਜ਼ਦਗੀ ਕਾਗਜ਼ ਰੱਦ ਕਰ ਦੇਣ ਦੇ ਰੋਸ ਵਜੋਂ ਪਿੰਡ ਵਾਸੀਆਂ ਨੇ ਪਟਿਆਲਾ-ਸੁਨਾਮ ਮੁੱਖ ਸੜਕ ਜਾਮ ਕਰਦਿਆਂ ਮੁੱਖ ਮੰਤਰੀ ਅਤੇ ਪੰਜਾਬ ਸਰਕਾਰ ਖਿਲਾਫ਼ ਨਾਅਰੇਬਾਜ਼ੀ ਕੀਤੀ। ਇਸ ਮੌਕੇ ਉਮੀਦਵਾਰ ਜਰਨੈਲ ਸਿੰਘ ਅਤੇ ਜਗਸੀਰ ਸਿੰਘ ਨੇ ਕਿਹਾ ਕਿ ਮੁੱਖ ਮੰਤਰੀ ਦੇ ਨੇੜਲਿਆਂ ਨੇ ਉਨ੍ਹਾਂ ਦੀ ਜਿੱਤ ਪੱਕੀ ਹੁੰਦੀ ਦੇਖਦਿਆਂ ਘਬਰਾ ਕੇ ਸਾਡੇ ਕਾਗਜ਼ ਰੱਦ ਕਰਵਾਏ ਹਨ, ਜਿਸ ਦਾ ਪਿੰਡ ਵਿਚ ਸਖ਼ਤ ਵਿਰੋਧ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਉਨ੍ਹਾਂ ਨਾਲ ਕੀਤਾ ਧੱਕਾ ਬਰਦਾਸ਼ਤ ਨਹੀਂ ਹੋਵੇਗਾ।