ਸ਼੍ਰੋਮਣੀ ਅਕਾਲੀ ਦਲ ਦੇ ਹਲਕਾ ਇੰਚਾਰਜ ਨੋਨੀ ਮਾਨ ਤੇ ਐਮ.ਪੀ. ਦੀ ਚੋਣ ਲੜੇ ਬੌਬੀ ਮਾਨ 'ਤੇ ਮੁਕੱਦਮਾ ਦਰਜ
ਜਲਾਲਾਬਾਦ, 6 ਅਕਤੂਬਰ (ਜਤਿੰਦਰ ਪਾਲ ਸਿੰਘ) - ਬੀਤੀ ਸ਼ਾਮ ਚੱਲੀ ਗੋਲੀ ਵਿਚ ਜ਼ਖ਼ਮੀ ਹੋਏ ਆਮ ਆਦਮੀ ਪਾਰਟੀ ਦੇ ਆਗੂ ਅਤੇ ਇਕ ਹੋਰ ਦੇ ਜ਼ਖ਼ਮੀ ਹੋਣ ਤੋਂ ਬਾਅਦ ਥਾਣਾ ਸਿਟੀ ਜਲਾਲਾਬਾਦ ਪੁਲਿਸ ਨੇ ਸ਼੍ਰੋਮਣੀ ਅਕਾਲੀ ਦਲ ਦੇ ਹਲਕਾ ਗੁਰੂ ਹਰਸਹਾਏ ਦੇ ਇੰਚਾਰਜ ਵਰਦੇਵ ਸਿੰਘ ਨੋਨੀ ਮਾਨ ਅਤੇ ਉਸ ਦੇ ਭਰਾ ਨਰਦੇਵ ਸਿੰਘ ਬੌਬੀ ਮਾਨ ਜੋ ਕਿ ਸ਼੍ਰੋਮਣੀ ਅਕਾਲੀ ਦਲ ਵਲੋਂ ਹਲਕਾ ਫ਼ਿਰੋਜ਼ਪੁਰ ਤੋਂ ਸੰਸਦ ਮੈਂਬਰ ਦੀ ਚੋਣ ਲੜ ਚੁੱਕੇ ਹਨ, ਦੇ ਵਿਰੁੱਧ ਮੁਕੱਦਮਾ ਦਰਜ ਕੀਤਾ ਹੈ। ਵਰਦੇਵ ਸਿੰਘ ਨੋਨੀ ਮਾਨ ਅਤੇ ਨਰਦੇਵ ਸਿੰਘ ਬੌਬੀ ਮਾਨ ਦੋਵੇਂ ਭਰਾ ਸਾਬਕਾ ਸੰਸਦ ਮੈਂਬਰ ਸਵਰਗਵਾਸੀ ਜ਼ੋਰਾ ਸਿੰਘ ਮਾਨ ਦੇ ਪੁੱਤਰ ਹਨ।