ਬਲਾਕ ਅਜਨਾਲਾ ਅੰਦਰ ਸਰਪੰਚੀ ਲਈ 18 ਅਤੇ ਪੰਚੀ ਲਈ 70 ਉਮੀਦਵਾਰਾਂ ਦੇ ਨਾਮਜ਼ਦਗੀ ਪੱਤਰ ਹੋਏ ਰੱਦ
ਅਜਨਾਲਾ, 6 ਅਕਤੂਬਰ (ਗੁਰਪ੍ਰੀਤ ਸਿੰਘ ਢਿੱਲੋਂ) - 15 ਅਕਤੂਬਰ ਨੂੰ ਹੋਣ ਵਾਲੀਆਂ ਪੰਚਾਇਤੀ ਚੋਣਾਂ ਲਈ ਬਲਾਕ ਅਜਨਾਲਾ ਅੰਦਰ ਜਮ੍ਹਾਂ ਹੋਏ ਨਾਮਜ਼ਦਗੀ ਪੱਤਰਾਂ ਵਿਚੋਂ ਸਰਪੰਚ ਦੇ ਅਹੁਦੇ ਦੇ 18 ਅਤੇ ਪੰਚ ਦੇ ਅਹੁਦੇ ਦੇ 70 ਉਮੀਦਵਾਰਾਂ ਦੇ ਨਾਮਜ਼ਦਗੀ ਪੱਤਰ ਰੱਦ ਹੋ ਗਏ ਹਨ। ਪ੍ਰਾਪਤ ਜਾਣਕਾਰੀ ਅਨੁਸਾਰ ਹੁਣ ਸਰਪੰਚ ਦੇ ਅਹੁਦੇ ਲਈ 283 ਅਤੇ ਪੰਚਾਂ ਦੇ ਅਹੁਦੇ ਲਈ 1013 ਨਾਮਜ਼ਦਗੀ ਪੱਤਰ ਸਹੀ ਪਾਏ ਗਏ ਹਨ।