JALANDHAR WEATHER

ਝੋਨੇ ਦੀ ਪਰਾਲੀ ਸਾੜਨ ਵਾਲਿਆਂ ਖ਼ਿਲਾਫ਼ ਸਖ਼ਤ ਹੋਇਆ ਜ਼ਿਲ੍ਹਾ ਪ੍ਰਸ਼ਾਸਨ

ਸੰਗਰੂਰ, 11 ਅਕਤੂਬਰ (ਧੀਰਜ ਪਸ਼ੋਰੀਆ)- ਜ਼ਿਲ੍ਹਾ ਪ੍ਰਸ਼ਾਸਨ ਸੰਗਰੂਰ ਨੇ ਜ਼ਿਲ੍ਹਾ ਸੰਗਰੂਰ ਵਿਖੇ ਝੋਨੇ ਦੀ ਪਰਾਲੀ ਨੂੰ ਸਾੜਨ ਵਾਲਿਆਂ ਖਿਲਾਫ਼ ਸਖ਼ਤ ਕਾਰਵਾਈ ਅਮਲ ਵਿਚ ਲਿਆਉਣ ਦੀ ਪ੍ਰਕਿਰਿਆ ਸ਼ੁਰੂ ਕਰ ਦਿੱਤੀ ਹੈ। ਝੋਨੇ ਦੀ ਰਹਿੰਦ ਖੂਹੰਦ ਨੂੰ ਸਾੜਨ ਤੋਂ ਰੋਕਣ ਲਈ ਜ਼ਿਲ੍ਹੇ ਵਿਚ ਸਰਗਰਮ ਕਲੱਸਟਰ ਅਫ਼ਸਰਾਂ ਤੇ ਨੋਡਲ ਅਫ਼ਸਰਾਂ ਨਾਲ ਅੱਜ ਸ਼ਾਮ ਵਿਸਤ੍ਰਿਤ ਸਮੀਖਿਆ ਮੀਟਿੰਗ ਕਰਦਿਆਂ ਡਿਪਟੀ ਕਮਿਸ਼ਨਰ ਸੰਦੀਪ ਰਿਸ਼ੀ ਨੇ ਕਿਹਾ ਕਿ ਝੋਨੇ ਦੀ ਫਸਲ ਕੱਟਣ ਤੋਂ ਬਾਅਦ ਫ਼ਸਲ ਦੀ ਰਹਿੰਦ ਖੂਹੰਦ ਨੂੰ ਅੱਗ ਲਗਾਉਣ ਦੀਆਂ ਘਟਨਾਵਾਂ ਸੰਬੰਧੀ ਸੂਚਨਾ ਪੰਜਾਬ ਰਿਮੋਟ ਸੈਂਸਿੰਗ ਸੈਂਟਰ ਲੁਧਿਆਣਾ ਤੋਂ ਪ੍ਰਾਪਤ ਹੋ ਰਹੀ ਹੈ, ਜਿਸ ਦੇ ਆਧਾਰ ’ਤੇ ਅਜਿਹੇ ਕੇਸਾਂ ਦੀ ਪੜਤਾਲ ਦੌਰਾਨ ਅੱਗ ਲੱਗਣ ਦੀਆਂ ਘਟਨਵਾਂ ਦੀ ਪੁਸ਼ਟੀ ਹੋਣ ’ਤੇ ਟੀਮਾਂ ਤੁਰੰਤ ਐਕਸ਼ਨ ਲੈ ਰਹੀਆਂ ਹਨ ਅਤੇ ਹਦਾਇਤਾਂ ਦੀ ਉਲੰਘਣਾ ਕਰਨ ਵਾਲਿਆਂ ਦੇ ਚਲਾਨ ਕੱਟ ਕੇ ਜਿਥੇ ਵਾਤਾਵਰਨ ਜ਼ੁਰਮਾਨਾ ਲਗਾਇਆ ਜਾ ਰਿਹਾ ਹੈ, ਉਥੇ ਹੀ ਜਮਾਂ-ਬੰਦੀਆਂ ਵਿਚ ਲਾਲ ਇੰਦਰਾਜ ਕੀਤੇ ਜਾ ਰਹੇ ਹਨ। ਉਨ੍ਹਾਂ ਦੱਸਿਆ ਕਿ ਪੁਲਿਸ ਵਲੋਂ ਪਰਾਲੀ ਸਾੜਨ ਵਾਲਿਆਂ ਖ਼ਿਲਾਫ਼ ਕਾਨੂੰਨੀ ਕਾਰਵਾਈ ਵੀ ਅਮਲ ਵਿਚ ਲਿਆਂਦੀ ਜਾ ਰਹੀ ਹੈ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ