ਗੁਰਦਾਸਪੁਰ : ਪਿੰਡ ਖੱਦਰ 'ਚ ਗੋਲੀ ਚੱਲਣ ਨਾਲ ਨੌਜਵਾਨ ਜ਼ਖਮੀ
ਕਲਾਨੌਰ (ਗੁਰਦਾਸਪੁਰ), 5 ਅਕਤੂਬਰ (ਪੁਰੇਵਾਲ)-ਜ਼ਿਲ੍ਹਾ ਗੁਰਦਾਸਪੁਰ ਦੇ ਇਤਿਹਾਸਿਕ ਕਸਬਾ ਕਲਾਨੌਰ ਦੇ ਸਰਹੱਦੀ ਪਿੰਡ ਖੱਦਰ ਵਿਚ ਅੱਜ 2 ਅਣਪਛਾਤੇ ਨੌਜਵਾਨਾਂ ਵਲੋਂ ਇਕ ਨੌਜਵਾਨ ਨੂੰ ਗੋਲੀ ਮਾਰਨ ਦੀ ਖਬਰ ਸਾਹਮਣੇ ਆਈ ਹੈ। ਘਟਨਾ ਦੌਰਾਨ ਨੌਜਵਾਨ ਗੰਭੀਰ ਰੂਪ ਵਿਚ ਜ਼ਖਮੀ ਹੋ ਗਿਆ, ਜਿਸ ਨੂੰ ਮੁੱਢਲੀ ਸਹਾਇਤਾ ਲਈ ਲਿਜਾਇਆ ਗਿਆ ਹੈ। ਘਟਨਾ ਦੀ ਜਾਣਕਾਰੀ ਮਿਲਦਿਆਂ ਹੀ ਪੁਲਿਸ ਮੌਕੇ ਦਾ ਜਾਇਜ਼ਾ ਲੈ ਰਹੀ ਹੈ।