ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਵਲੋਂ ਅਜਨਾਲਾ ਦੀਆਂ ਵੱਖ-ਵੱਖ ਮੰਡੀਆਂ ਦਾ ਦੌਰਾ

ਅਜਨਾਲਾ, (ਅੰਮ੍ਰਿਤਸਰ), 14 ਅਕਤੂਬਰ (ਗੁਰਪ੍ਰੀਤ ਸਿੰਘ ਢਿੱਲੋਂ)- ਪੰਜਾਬ ਦੇ ਐਨ.ਆਰ.ਆਈ ਮਾਮਲੇ ਤੇ ਪ੍ਰਸ਼ਾਸਨਿਕ ਸੁਧਾਰ ਵਿਭਾਗ ਦੇ ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਅੱਜ ਵਿਧਾਨ ਸਭਾ ਹਲਕਾ ਅਜਨਾਲਾ ਅਧੀਨ ਪੈਂਦੀਆਂ ਦਾਣਾ ਮੰਡੀਆਂ ਖ਼ਤਰਾਏ ਕਲਾਂ, ਚੱਕ ਸਿਕੰਦਰ, ਸੁਧਾਰ, ਅਵਾਣ, ਗੱਗੋਮਾਹਲ ਅਤੇ ਚਮਿਆਰੀ ਦਾ ਦੌਰਾ ਕਰਕੇ ਉੱਥੇ ਸਰਕਾਰੀ ਖ਼ਰੀਦ ਸ਼ੁਰੂ ਕਰਵਾਈ ਅਤੇ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਝੋਨੇ ਦੇ ਇਸ ਸੀਜ਼ਨ ਦੌਰਾਨ ਆਪਣੀ ਜਿਣਸ ਮੰਡੀ ਵਿਚ ਲੈ ਕੇ ਆਉਣ ਵਾਲੇ ਕਿਸਾਨਾਂ ਨੂੰ ਕੋਈ ਮੁਸ਼ਕਿਲ ਨਾ ਆਉਣ ਦਿੱਤੀ ਜਾਵੇ। ਦਾਣਾ ਮੰਡੀ ਸੁਧਾਰ ਵਿਖੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਕਿਹਾ ਕਿ ਪੰਜਾਬ ਭਰ ਦੀਆਂ ਮੰਡੀਆਂ ਵਿਚੋਂ ਝੋਨੇ ਦੀ ਖ਼ਰੀਦ ਲਈ ਸਰਕਾਰ ਵਲੋਂ ਲੋੜੀਂਦੇ ਪ੍ਰਬੰਧ ਮੁਕੰਮਲ ਕੀਤੇ ਗਏ ਹਨ ਅਤੇ ਮੰਡੀਆਂ ਵਿਚ ਕਿਸਾਨਾਂ ਨੂੰ ਕਿਸੇ ਤਰ੍ਹਾਂ ਦੀ ਕੋਈ ਮੁਸ਼ਕਿਲ ਨਹੀਂ ਆਉਣ ਦਿੱਤੀ ਜਾਵੇਗੀ।